22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

2 ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 16-07-2025
ਧਾਰੀਵਾਲ, 15 ਜੁਲਾਈ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੇ ਐੱਸ.ਐੱਚ.ਓ. ਹਰਪਾਲ ਸਿੰਘ ਸੈਣੀ ਨੇ ਦੱਸਿਆ ਕਿ ਏ.ਐੱਸ.ਆਈ. ਸੁਖਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਰਵਿਸ ਰੋਡ ਪੀਰ ਦੀ ਸੈਨ ਜੀ.ਟੀ. ਰੋਡ ਧਾਰੀਵਾਲ ਤੋਂ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਭਗਤਾਣਾ ਬੋਹੜ ਵਾਲਾ ਥਾਣਾ ਡੇਰਾ ਬਾਬਾ ਨਾਨਕ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ 'ਤੇ ਉੱਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਐੱਸ.ਆਈ. ਯੂਸਫ਼ ਮਸੀਹ ਨੇ ਸਮੇਤ ਪੁਲਿਸ ਪਾਰਟੀ ਖੁੰਡਾ ਬਾਈਪਾਸ ਪੁਲ ਹੇਠਾਂ ਤੋਂ ਰਵਿੰਦਰ ਕੁਮਾਰ ਪੁੱਤਰ ਸ਼ਰਨਪਾਲ ਵਾਸੀ ਭਗਤਾਣਾ ਬੋਹੜਵਾਲਾ ਥਾਣਾ ਡੇਰਾ ਬਾਬਾ ਨਾਨਕ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ |



ਪਿਛਲੀ ਖ਼ਬਰ ਗੰਨੇ ਦੇ ਖੇਤ 'ਚੋਂ ਇਕ ਪੈਕਟ ਹੈਰੋਇਨ ਬਰਾਮਦ ਅਗਲੀ ਖ਼ਬਰ ਇੰਚਾਰਜ ਚਾਵਲਾ ਤੇ ਹੋਰ ਆਗੂਆਂ ਨੇ ਬੱਬੇਹਾਲੀ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।