22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੈਂਕੜੇ ਕਿਸਾਨ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਐੱਸ. ਈ. ਦਫ਼ਤਰ ਗੁਰਦਾਸਪੁਰ ਮੂਹਰੇ ਵਿਸ਼ਾਲ ਧਰਨਾ

ਅਜੀਤ ਡੈਸਕ 16-07-2025
ਗੁਰਦਾਸਪੁਰ, 15 ਜੁਲਾਈ (ਗੁਰਪ੍ਰਤਾਪ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਪਾਵਰਕਾਮ ਦੇ ਐੱਸ.ਈ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ | ਐੱਸ.ਸੀ ਪਾਵਰਕਾਮ ਨੂੰ ਜਥੇਬੰਦੀ ਵਲੋਂ 8 ਸੂਤਰੀ ਮੰਗ ਪੱਤਰ ਦੇ ਕੇ ਬਿਜਲੀ ਦੇ ਨਿੱਜੀਕਰਨ ਦਾ ਫ਼ੈਸਲਾ ਰੱਦ ਕਰਨ ਤੇ ਸਮਾਰਟ ਮੀਟਰ ਲਾਉਣ ਦਾ ਫ਼ੈਸਲਾ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ, ਝਿਰਮਲ ਸਿੰਘ, ਗੁਰਪ੍ਰੀਤ ਸਿੰਘ ਖ਼ਾਨਪੁਰ, ਹਰਭਜਨ ਸਿੰਘ ਵੈਰੋਨੰਗਲ, ਜ਼ਿਲ੍ਹਾ ਪ੍ਰੈੱ੍ਰਸ ਸਕੱਤਰ ਸੁਖਦੇਵ ਸਿੰਘ ਅੱਲ੍ਹੜ ਪਿੰਡੀ ਨੇ ਕਿਹਾ ਕਿ ਬਿਜਲੀ ਸਪਲਾਈ ਦਾ ਨਿੱਜੀਕਰਨ ਹੋਣ ਨਾਲ ਬਿਜਲੀ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹੱਥਾਂ ਵਿਚ ਚਲੀ ਜਾਵੇਗੀ ਤੇ ਖਪਤਕਾਰਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਬਿਜਲੀ ਐਕਟ 1948 ਅਨੁਸਾਰ ਪੰਚਾਇਤਾਂ ਵਲੋਂ ਮਤੇ ਪਾ ਕੇ ਦਿੱਤੀਆਂ ਮੁਫ਼ਤ ਜ਼ਮੀਨਾਂ ਉੱਤੇ ਉੱਸਰਿਆ ਬਿਜਲੀ ਬੋਰਡ ਦਾ ਅਦਾਰਾ ਬਿਜਲੀ ਐਕਟ 2003 ਨਿਗਮੀਕਰਨ ਰਾਹੀਂ ਪਾਵਰਕਾਮ ਤੇ ਟਰਾਂਸਕੋ ਨਾਮ ਦੀਆਂ ਕੰਪਨੀਆਂ ਦੇ ਹਵਾਲੇ ਕਰ ਦਿੱਤਾ ਹੈ | ਇਸ ਨਾਲ 1 ਲੱਖ 20 ਹਜ਼ਾਰ ਮੁਲਾਜ਼ਮਾਂ 'ਚੋਂ 85 ਹਜ਼ਾਰ ਅਸਾਮੀਆਂ ਖ਼ਤਮ ਕਰ ਦਿੱਤੀਆਂ ਹਨ | ਹੁਣ ਬਿਜਲੀ ਸਪਲਾਈ ਨੂੰ ਨਿੱਜੀ ਹੱਥਾਂ ਵਿਚ ਦੇਣ ਲਈ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਕਿਸਾਨ ਆਗੂਆਂ ਨੇ ਸਮੂਹ ਸਮਾਜ ਨੂੰ ਬਿਜਲੀ ਦਾ ਨਿੱਜੀਕਰਨ ਰੋਕਣ ਲਈ ਸੰਘਰਸ਼ ਦੇ ਮੈਦਾਨ ਵਿਚ ਆਉਣ ਦਾ ਸੱਦਾ ਦਿੱਤਾ ਤੇ ਐਲਾਨ ਕੀਤਾ ਕਿ ਖਪਤਕਾਰਾਂ ਦੇ ਘਰਾਂ ਵਿਚ ਸਮਾਰਟ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ | ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਮੋਟਰਾਂ ਦਾ ਲੋਡ ਵਧਾਉਣ ਲਈ ਵੀ.ਡੀ.ਐੱਸ ਸਕੀਮ 12 ਸੌ ਰੁਪਏ ਪ੍ਰਤੀ ਹੌਰਸ ਪਾਵਰ ਸ਼ੁਰੂ ਕੀਤੀ ਜਾਵੇ, ਖਪਤਕਾਰਾਂ ਨੂੰ ਬਿਜਲੀ ਐਕਟ 2003 ਰਾਹੀਂ ਪਾਏ ਸਾਰੇ ਜੁਰਮਾਨੇ ਤੇ ਕੀਤੇ ਪਰਚੇ ਰੱਦ ਕੀਤੇ ਜਾਣ, ਟਰਾਂਸਫ਼ਾਰਮਰ ਸੜਨ ਦੀ ਸੂਰਤ ਵਿਚ ਪਾਵਰਕਾਮ ਵਲੋਂ ਕਾਨੂੰਨ ਮੁਤਾਬਿਕ ਟਰਾਂਸਫ਼ਾਰਮਰ ਲਿਆਉਣ ਤੇ ਲਿਜਾਣ ਦੀ ਸਰਕਾਰੀ ਗੱਡੀ ਮੁਹੱਈਆ ਕਰਵਾਈ ਜਾਵੇ, ਬਿਜਲੀ ਐਕਟ 2003 ਰੱਦ ਕਰਕੇ ਬਿਜਲੀ ਬੋਰਡ ਨੂੰ ਪਹਿਲੇ ਸਰੂਪ ਵਿਚ ਬਹਾਲ ਕੀਤਾ ਜਾਵੇ, ਖ਼ਤਮ ਕੀਤੀਆਂ 85 ਹਜ਼ਾਰ ਅਸਾਮੀਆਂ ਬਹਾਲ ਕਰਕੇ ਨਵੀਂ ਭਰਤੀ ਸ਼ੁਰੂ ਕੀਤੀ ਜਾਵੇ, ਖਪਤਕਾਰਾਂ ਨੂੰ ਬਿਜਲੀ ਸਪਲਾਈ 1 ਤੋਂ ਡੇਢ ਰੁਪਏ ਯੂਨਿਟ ਤੱਕ ਦਿੱਤੀ ਜਾਵੇ, ਜਿਸ ਨਾਲ ਬਿਜਲੀ ਚੋਰੀ ਆਪਣੇ ਆਪ ਖ਼ਤਮ ਹੋ ਜਾਵੇਗੀ | ਇਸ ਮੌਕੇ ਜ਼ਿਲ੍ਹਾ ਆਗੂ ਨਿਸ਼ਾਨ ਸਿੰਘ, ਸੁਖਜਿੰਦਰ ਸਿੰਘ, ਕੁਲਜੀਤ ਸਿੰਘ ਹਯਾਤ ਨਗਰ, ਸਤਨਾਮ ਸਿੰਘ ਖ਼ਜ਼ਾਨਚੀ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਸਤਨਾਮ ਸਿੰਘ, ਪਰਮਿੰਦਰ ਸਿੰਘ, ਗੁਰਮੁਖ ਸਿੰਘ, ਹਰਚਰਨ ਸਿੰਘ, ਹਰਜੀਤ ਕੌਰ, ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਹਰਜੀਤ ਸਿੰਘ ਲੀਲ ਕਲਾ, ਕੰਵਲਜੀਤ ਸਿੰਘ, ਸੁਖਜਿੰਦਰ ਸਿੰਘ ਅਤੇ ਮਾਸਟਰ ਗੁਰਜੀਤ ਸਿੰਘ ਆਦਿ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਬੀਬੀਆਂ ਹਾਜ਼ਰ ਸਨ |
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਗ੍ਰੰਥੀ ਖ਼ਿਲਾਫ਼ ਕਾਰਵਾਈ ਨੰੂ ਲੈ ਕੇ ਐੱਸ.ਐੱਸ.ਪੀ ਨੰੂ ਦਿੱਤੀ ਦਰਖ਼ਾਸਤ... ਅਗਲੀ ਖ਼ਬਰ ਗੰਨੇ ਦੇ ਖੇਤ 'ਚੋਂ ਇਕ ਪੈਕਟ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।