22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਗ੍ਰੰਥੀ ਖ਼ਿਲਾਫ਼ ਕਾਰਵਾਈ ਨੰੂ ਲੈ ਕੇ ਐੱਸ.ਐੱਸ.ਪੀ ਨੰੂ ਦਿੱਤੀ ਦਰਖ਼ਾਸਤ

ਅਜੀਤ ਡੈਸਕ 16-07-2025
ਗੁਰਦਾਸਪੁਰ, 15 ਜੁਲਾਈ (ਅਸ਼ੋਕ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਹੂਰੀਆਂ ਸੈਣੀਆਂ ਵਿਖੇ ਇਕ ਗੁਰਦੁਆਰੇ ਦੇ ਗ੍ਰੰਥੀ ਵਲੋਂ ਇਕ ਨਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਖ਼ਬਰ ਸਾਹਮਣੇ ਆਈ ਹੈ | ਪੀੜਤ ਪਰਿਵਾਰ ਨੇ ਲਿਖਤੀ ਦਰਖ਼ਾਸਤ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਨੰੂ ਦੇ ਕੇ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ 11 ਸਾਲਾ ਲੜਕੀ ਆਪਣੇ ਭਰਾ ਨਾਲ ਸ਼ਾਮ 6 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ ਕਿ ਉੱਥੇ ਗ੍ਰੰਥੀ ਨੇ ਲੜਕੀ ਦੀ ਬਾਂਹ ਫੜ੍ਹ ਕੇ ਉਸ ਨੰੂ ਲੰਗਰ ਹਾਲ ਵੱਲ ਲੈ ਗਿਆ ਅਤੇ ਉਸ ਨਾਲ ਗ਼ਲਤ ਹਰਕਤਾਂ ਕਰਨ ਲੱਗ ਗਿਆ ਅਤੇ ਉਸ ਨੰੂ ਧਮਕੀ ਦਿੱਤੀ ਕਿ ਜੇਕਰ ਉਸ ਨੇ ਪਰਿਵਾਰ ਨੰੂ ਇਸ ਬਾਰੇ ਦੱਸਿਆ ਤਾਂ ਤੈਨੰੂ ਮਾਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੁਸ਼ਟੀ ਕਰਨ ਲਈ ਸੀ.ਸੀ.ਟੀ.ਵੀ ਕੈਮਰਿਆਂ ਨੰੂ ਖੰਘਾਲਿਆ ਗਿਆ | ਪਰ ਇਸ ਤੋਂ ਪਹਿਲਾਂ ਹੀ ਗਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਮਰਿਆਂ ਨੰੂ ਬਦਲ ਦਿੱਤਾ ਗਿਆ ਸੀ | ਜਿਸ ਨੰੂ ਲੈ ਕੇ ਪਰਿਵਾਰ ਵਲੋਂ ਜ਼ਿਲ੍ਹਾ ਪੁਲਿਸ ਨੰੂ ਸ਼ਿਕਾਇਤ ਕਰਕੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਦੀ ਗੁਹਾਰ ਲਗਾਈ ਹੈ | ਜਦੋਂ ਇਸ ਮਾਮਲੇ ਸਬੰਧੀ ਥਾਣਾ ਮੁਖੀ ਕਾਹਨੰੂਵਾਨ ਲਖਵਿੰਦਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਗਹਿਰਾਈ ਨਾਲ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਨਸ਼ਾ ਕਰ ਰਹੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਸੈਂਕੜੇ ਕਿਸਾਨ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਐੱਸ. ਈ. ਦਫ਼ਤਰ ਗੁਰਦਾਸਪੁਰ ਮੂਹਰੇ ਵਿਸ਼ਾਲ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।