22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਸ਼ਾ ਕਰ ਰਹੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਅਜੀਤ ਡੈਸਕ 16-07-2025
ਗੁਰਦਾਸਪੁਰ, 15 ਜੁਲਾਈ (ਅਸ਼ੋਕ ਸ਼ਰਮਾ)-ਸ਼ਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਦਿਆਂ ਇਕ ਨੌਜਵਾਨ ਨੰੂ ਕਾਬੂ ਕੀਤਾ ਗਿਆ ਹੈ | ਸਬ ਇੰਸਪੈਕਟਰ ਸਿਲੰਦਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਭਟੀਆ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਇਸੇ ਦੌਰਾਨ ਝਾੜੀਆਂ ਵਿਚ ਨਸ਼ਾ ਕਰਦਾ ਦੋਸ਼ੀ ਸੰਦੀਪ ਕੁਮਾਰ ਉਰਫ਼ ਟਿੱਡੀ ਪੁੱਤਰ ਸੋਹਨ ਪਾਸਵਾਨ ਵਾਸੀ ਪੁਰਾਣਾ ਸ਼ਾਲਾ ਨੰੂ ਕਾਬੂ ਕੀਤਾ ਗਿਆ | ਜਿਸ ਪਾਸੋਂ ਮੌਕੇ 'ਤੇ ਇਕ ਲਾਈਟਰ, ਸਿਲਵਰ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਦੋਸ਼ੀ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੰੂ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਬਟਾਲਾ ਦੇ ਇਕ ਘਰ 'ਚ ਰਾਤ ਸਮੇਂ ਹੋਈ ਚੋਰੀ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਗ੍ਰੰਥੀ ਖ਼ਿਲਾਫ਼ ਕਾਰਵਾਈ ਨੰੂ ਲੈ ਕੇ ਐੱਸ.ਐੱਸ.ਪੀ ਨੰੂ ਦਿੱਤੀ ਦਰਖ਼ਾਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।