ਬਟਾਲਾ, 15 ਜੁਲਾਈ (ਸਤਿੰਦਰ ਸਿੰਘ)-ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੀ ਇਕ ਹੰਗਾਮੀ ਮੀਟਿੰਗ ਹੋਈ | ਇਸ ਮੌਕੇ ਬੋਲਦਿਆਂ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਕੋ-ਕਨਵੀਨਰ ਗੁਰਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸ਼ਾਹ ਅਤੇ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਕੂਲ ਪ੍ਰਬੰਧਕ ਕਮੇਟੀ ਪਿੰਡ ਦੇ ਮੁਹਤਬਰਾਂ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਚੁਣੀ ਜਾਂਦੀ ਹੈ, ਜੋ ਕਿ ਨਿਰਪੱਖ ਹੋ ਕੇ ਸਕੂਲਾਂ ਦੇ ਪ੍ਰਬੰਧ ਦਾ ਸੰਚਾਲਨ ਕਰਦੀ ਹੈ | ਹੁਣ ਸਰਕਾਰ ਵਲੋਂ ਸਾਰੇ ਨਿਯਮ ਛਿੱਕੇ ਟੰਗ ਕੇ ਕੁਝ ਵਿਅਕਤੀਆਂ ਦੇ ਨਾਂਅ ਜੋ ਕਿ ਹਲਕਾ ਵਿਧਾਇਕ ਵਲੋਂ ਪੇਸ਼ ਕੀਤੇ ਹਨ, ਨੂੰ ਦਰਜਨਾਂ ਸਕੂਲਾਂ ਵਿਚ ਸਿੱਖਿਆ ਵਰਕਰ ਨਿਯੁਕਤ ਕੀਤੇ ਹਨ, ਜੋ ਕਿ ਪਹਿਲਾਂ ਪਿੰਡ 'ਚੋਂ ਹੀ ਲਏ ਜਾਂਦੇ ਸਨ | ਸਰਕਾਰ ਦੇ ਇਸ ਫ਼ੈਸਲੇ ਨਾਲ ਸਕੂਲ ਵਿਚ ਬੇਲੋੜੀ ਦਖ਼ਲ ਅੰਦਾਜ਼ੀ ਹੋਵੇਗੀ ਅਤੇ ਇਸ ਨਾਲ ਪਿੰਡ ਵਾਸੀਆਂ ਤੇ ਅਧਿਆਪਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ | ਜ਼ਿਕਰਯੋਗ ਹੈ ਕਿ ਇਸ ਸੈਸ਼ਨ ਦਾ ਲਗਭਗ ਡੇਢ ਮਹੀਨਾ ਸਿੱਖਿਆ ਕ੍ਰਾਂਤੀ ਦੇ ਪ੍ਰੋਗਰਾਮ ਚਲਦੇ ਰਹੇ ਹਨ, ਜਿਸ ਦਾ ਖ਼ਰਚ ਅਧਿਆਪਕਾਂ ਵਲੋਂ ਕੀਤਾ ਗਿਆ ਸੀ, ਜਿਸ ਦੀ ਅਦਾਇਗੀ ਹਾਲੇ ਤੱਕ ਅਧਿਆਪਕਾਂ ਨੂੰ ਨਹੀਂ ਕੀਤੀ ਗਈ | ਉਕਤ ਆਗੂਆਂ ਨੇ ਕਿਹਾ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦੀ ਅਤੇ ਇਸ ਵਾਸਤੇ ਸੰਘਰਸ਼ ਦੀ ਰੂਪ ਰੇਖਾ ਵੀ ਤਿਆਰ ਕੀਤੀ ਜਾਵੇਗੀ | ਇਸ ਮੌਕੇ ਪਰਮਜੀਤ ਖਾਰਾ, ਗੁਰਜੀਤ ਸਿੰਘ ਧਿਆਨਪੁਰ, ਜਸਪਾਲ ਸਿੰਘ ਕਾਹਲੋਂ, ਸਰਬਜੀਤ ਸਿੰਘ ਭਿੰਡਰ, ਵਿਨੋਦ ਕੁਮਾਰ ਸ਼ਰਮਾ, ਸਤਵਿੰਦਰ ਸਿੰਘ ਰਿਆੜ, ਧਰਮਿੰਦਰ ਸਿੰਘ ਡੇਰਾ ਬਾਬਾ ਨਾਨਕ, ਗੁਰਮੁੱਖ ਸਿੰਘ ਡੇਰਾ ਬਾਬਾ ਨਾਨਕ, ਸਰਬਜੀਤ ਸਿੰਘ ਔਲਖ, ਕੰਵਲਜੀਤ ਸਿੰਘ ਦਿਓਲ, ਗੁਰਪਿੰਦਰ ਸਿੰਘ ਧਾਰੀਵਾਲ, ਰਣਜੀਤ ਸਿੰਘ ਸੋਹੀਆਂ, ਪਰਮਿੰਦਰ ਸਿੰਘ ਮਾਨਸਾ, ਹਰਮੀਤ ਸਿੰਘ, ਨਵੀਨ ਸ਼ਰਮਾ, ਹਰਪ੍ਰੀਤ ਸਿੰਘ ਕੋਹਾੜ, ਤੇਜਿੰਦਰ ਸਿੰਘ, ਹਰਜੀਤ ਸਿੰਘ ਮਲਕਪੁਰ ਆਦਿ ਹਾਜ਼ਰ ਸਨ |