ਬਟਾਲਾ, 15 ਜੁਲਾਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਤੀਂਪੁਰ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨਾਲ ਦਿੱਲੀ ਵਿਚ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ | ਇਸ ਮੁਲਾਕਾਤ ਸਬੰਧੀ ਐਡੋਵੇਕਟ ਅਮਨਦੀਪ ਜੈਂਤੀਪੁਰ ਨੇ ਕਿਹਾ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਬਹੁਤ ਹੀ ਅਹਿਮ ਰਹੀ ਹੈ ਅਤੇ ਉਨ੍ਹਾਂ ਕਾਂਗਰਸ ਪਾਰਟੀ ਲਈ ਤਗੜੇ ਹੋ ਕੇ ਕੰਮ ਕਰਨ ਦਾ ਆਸ਼ੀਰਵਾਦ ਦਿੱਤਾ | ਐਡਵੋਕੇਟ ਅਮਨਦੀਪ ਜੈਤੀਂਪੁਰ ਨੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਵਿਸਵਾਸ਼ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਰਕਰਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰ ਕੇ ਪਾਰਟੀ ਦਾ ਸੁਨੇਹਾ ਘਰ-ਘਰ ਪਹੁੰਚਾਉਣਗੇ | ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕੀਤਾ ਹੈ ਅਤੇ ਪਾਰਟੀ ਦੇ ਕੌਮੀ ਲੀਡਰ ਸ੍ਰੀ ਰਾਹੁਲ ਗਾਂਧੀ ਵਲੋਂ ਜਿਸ ਤਰ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਦਾ ਕੰਮ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਪਾਰਟੀ ਲਈ ਕੰਮ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਸਾਰੀਆਂ ਹੀ ਚੋਣਾਂ ਵਿਚ ਇਕਜੁੱਟ ਹੋ ਕੇ ਪਾਰਟੀ ਦਾ ਝੰਡਾ ਬੁਲੰਦ ਕੀਤਾ ਜਾਵੇਗਾ | ਐਡਵੋਕੇਟ ਅਮਨਦੀਪ ਜੈਂਤੀਪੁਰ ਕਿਹਾ ਕਿ ਅੱਜ ਪੰਜਾਬ ਅੰਦਰ ਲੋਕ ਕਾਂਗਰਸ ਪਾਰਟੀ ਦੇ ਰਾਜ ਨੂੰ ਯਾਦ ਕਰ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਮੁੜ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ |