22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਦੀਆਂ ਖੋ-ਖੋ ਟੀਮਾਂ ਨੇ ਪਹਿਲਾ ਤੇ ਦੂਸਰਾ ਸਥਾਨ ਕੀਤਾ ਹਾਸਲ

ਅਜੀਤ ਡੈਸਕ 16-07-2025
ਬਟਾਲਾ, 15 ਜੁਲਾਈ (ਸਤਿੰਦਰ ਸਿੰਘ)-ਪਿਛਲੇ ਦਿਨੀਂ ਹੋਏ ਸੀ.ਬੀ.ਐੱਸ.ਈ. ਕਲੱਸਟਰ ਖੋ-ਖੋ ਟੂਰਨਾਮੈਂਟ ਵਿਚ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਦੀਆਂ ਖੋ-ਖੋ ਟੀਮਾਂ ਅੰਡਰ-14 ਲੜਕੀਆਂ ਅਤੇ ਅੰਡਰ-17 ਲੜਕੀਆਂ ਨੇ ਹਿੱਸਾ ਲਿਆ | ਇਨ੍ਹਾਂ ਟੀਮਾਂ ਨੇ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਅਤੇ ਕ੍ਰਮਵਾਰ ਦੂਜਾ ਸਥਾਨ ਹਾਸਲ ਕੀਤਾ | ਇਹ ਟੂਰਨਾਮੈਂਟ ਜੰਮੂ ਸੰਸਕ੍ਰਿਤੀ ਸਕੂਲ ਵਿਚ 5 ਦਿਨਾਂ ਦਾ ਸੀ, ਜਿਸ ਵਿਚ ਵੱਖੋ-ਵੱਖ ਸਕੂਲਾਂ ਦੀਆਂ ਖੋ-ਖੋ ਖੇਡ ਦੀਆਂ ਟੀਮਾਂ ਨੇ ਹਿੱਸਾ ਲੈ ਕੇ ਆਪਣੀ ਕੁਸ਼ਲਤਾ ਨੂੰ ਪੇਸ਼ ਕੀਤਾ | ਅੰਡਰ-14 ਦੇ ਫਾਈਨਲ ਖੋ-ਖੋ ਮੈਚ ਵਿਚ ਕੁੱਲ 9 ਟੀਮਾਂ ਨੇ ਹਿੱਸਾ ਲਿਆ, ਜਿਸ ਵਿਚ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਦੀ ਟੀਮ ਨੇ ਪਹਿਲਾ ਅਤੇ ਅੰਡਰ-17 ਦੇ ਫਾਈਨਲ ਮੈਚ ਵਿਚ ਕੁੱਲ 10 ਟੀਮਾਂ ਨੇ ਹਿੱਸਾ ਲਿਆ, ਜਿਸ ਵਿਚ ਡਿਵਾਈਨ ਵਿਲ ਸਕੂਲ ਬਟਾਲਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰ ਕੇ ਆਪਣੀ ਜਿੱਤ ਨੂੰ ਯਕੀਨੀ ਬਣਾਇਆ | ਸਕੂਲ ਪਿ੍ੰਸੀਪਲ ਕੁਲਬੀਰ ਕੌਰ ਨੇ ਦੱਸਿਆ ਕਿ ਇਹ ਸਾਡੇ ਸਕੂਲ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਜਿੱਤ ਹਾਸਲ ਕਰਨ ਦੇ ਨਾਲ-ਨਾਲ ਇਨ੍ਹਾਂ ਖਿਡਾਰਨਾਂ ਦੀ ਚੋਣ ਰਾਸ਼ਟਰੀ ਪੱਧਰ ਦੇ ਮੈਚ ਲਈ ਹੋਈ | ਉਨ੍ਹਾਂ ਕਿਹਾ ਕਿ ਡੀ.ਪੀ.ਆਈ. ਹਰਦੀਪ ਸਿੰਘ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਨੂੰ ਇਸ ਜਿੱਤ ਦਾ ਸਿਹਰਾ ਜਾਂਦਾ ਹੈ | ਸਕੂਲ ਪਹੁੰਚਣ ਉਪਰੰਤ ਖੋ-ਖੋ ਖੇਡ ਦੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਪਿ੍ੰਸੀਪਲ ਕੁਲਬੀਰ ਕੌਰ ਵਲੋਂ ਖਿਡਾਰਨਾਂ ਨੂੰ ਹਾਰ ਤੇ ਤਗਮੇ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਕਲਾ ਕੇਂਦਰ ਵਿਖੇ ਕਰੀਅਰ ਗਾਈਡੈਂਸ ਤੇ ਕਾਉਂਸਿਲੰਗ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਐਡਵੋਕੇਟ ਅਮਨਦੀਪ ਜੈਤੀਂਪੁਰ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਾਲਿਕ ਅਰਜੁਨ ਖੜਗੇ ਨਾਲ ਦਿੱਲੀ ਵਿਖੇ ਕੀਤੀ ਮੁਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।