ਗੁਰਦਾਸਪੁਰ, 15 ਜੁਲਾਈ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐੱਸ.ਡੀ.ਐੱਮ ਦੀਨਾਨਗਰ ਜਸਪਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਲਾ ਕੇਂਦਰ ਗੁਰਦਾਸਪੁਰ ਵਿਖੇ ਕੈਰੀਅਰ ਗਾਈਡੈਂਸ ਅਤੇ ਕਾਊਾਸਲਿੰਗ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕੀਤੀ | ਜਦਕਿ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਅਭਿਸ਼ੇਕ ਸ਼ਰਮਾ ਡਾਇਰੈਕਟਰ ਅਭਿਸ਼ੇਕ ਐਜੂਕੇਸ਼ਨ ਸਰਵਿਸ ਮੁਹਾਲੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਸਕੂਲ ਆਫ਼ ਐੇਮੀਨੈਂਸ ਗੁਰਦਾਸਪੁਰ, ਸਕੂਲ ਆਫ਼ ਏਮੀਨੈਂਸ ਬਟਾਲਾ, ਮੈਰੀਟੋਰੀਅਸ ਸਕੂਲ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਲੜਕੀਆਂ ਦੀਨਾਨਗਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਲੜਕੀਆਂ ਗੁਰਦਾਸਪੁਰ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦਾ ਮਿਹਨਤੀ ਤੇ ਦਿ੍ੜ੍ਹ ਸੰਕਲਪ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਯੂ.ਪੀ.ਐੱਸ.ਸੀ., ਪੀ.ਸੀ.ਐੱਸ., ਪੀ.ਪੀ.ਐੱਸ ਵਰਗੇ ਮੁਕਾਬਲੇ ਦੇ ਇਮਤਿਹਾਨਾਂ ਦੀ ਕੋਚਿੰਗ ਦੇਣ ਲਈ ਗੁਰਦਾਸਪੁਰ ਵਿਖੇ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀ ਮੁਫ਼ਤ ਕੋਚਿੰਗ ਪ੍ਰਾਪਤ ਕਰ ਸਕਦੇ ਹਨ ਅਤੇ ਜਲਦੀ ਹੀ ਅਜਿਹਾ ਇਕ ਹੋਰ ਸੈਂਟਰ ਖੋਲਿ੍ਹਆ ਜਾਵੇਗਾ | ਇਸ ਮੌਕੇ ਅਭਿਸ਼ੇਕ ਸ਼ਰਮਾ ਡਾਇਰੈਕਟਰ ਅਭਿਸ਼ੇਕ ਐਜੂਕੇਸ਼ਨ ਸਰਵਿਸ ਮੁਹਾਲੀ ਵਲੋਂ ਜੋ ਪਿਛਲੇ 12 ਸਾਲ ਤੋਂ ਸਿਵਲ ਸਰਵਿਸਿਜ਼ ਦੀ ਤਿਆਰੀ ਕਰਵਾ ਰਹੇ ਹਨ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਤੇ ਤਜ਼ਰਬੇ ਸਾਂਝੇ ਕੀਤੇ | ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਦਾ ਪੇਪਰ ਪਾਸ ਕਰਨ ਲਈ ਟਿਪਸ ਦੱਸੇ | ਇਸ ਮੌਕੇ ਪ੍ਰਸ਼ੋਤਮ ਸਿੰਘ ਚਿੱਬ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਹਰਮਨਪ੍ਰੀਤ ਸਿੰਘ, ਕੰਵਨਰਜੀਤ ਸਿੰਘ ਰੱਤੜਾ ਐੱਸ.ਡੀ.ਓ, ਗਾਈਡੈਂਸ ਕਾਊਾਸਲਰ ਪਰਮਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ |