22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜਥੇਦਾਰ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਨਣ 'ਤੇ ਸ਼ੁਕਰਾਨਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ 'ਅਰਦਾਸ' ਸਮਾਗਮ ਕਰਵਾਏ ਜਾਣਗੇ-ਅਕਾਲੀ ਦਲ

ਅਜੀਤ ਡੈਸਕ 16-07-2025
ਧਾਰੀਵਾਲ, 15 ਜੁਲਾਈ (ਸਵਰਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਸੁੱਚਾ ਸਿੰਘ ਲੰਗਾਹ ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪਰ ਦੇ ਪ੍ਰਧਾਨ ਬਣਨ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਵਲੋਂ ਸ਼ੁਕਰਾਨਾ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ 'ਅਰਦਾਸ' ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਆਗੂਆਂ ਵਲੋਂ ਜਥੇ. ਸੁੱਚਾ ਸਿੰਘ ਲੰਗਾਹ ਨਾਲ ਗੜ੍ਹੀ ਬਾਬਾ ਬੰਦਾ ਸਿੰਘ ਬਹਾਦੁਰ ਗੁਰਦਾਸ ਨੰਗਲ ਵਿਖੇ ਮੀਟਿੰਗ ਕੀਤੀ, ਜਿਸ ਵਿਚ ਜਗਦੀਸ਼ ਸਿੰਘ ਬੁੱਟਰ ਚੀਫ਼ ਗੁਰਦੁਆਰਾ ਇੰਸਪੈਕਟਰ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਮੈਨੇਜਰ ਸਤਨਾਮ ਸਿੰਘ ਰਿਆੜ, ਕੁਲਬੀਰ ਸਿੰਘ ਰਿਆੜ, ਬਾਬਾ ਨੱਥਾ ਸਿੰਘ ਸੰਧਵਾਂ, ਇੰਚਾਰਜ ਰਛਪਾਲ ਸਿੰਘ, ਮੈਨੇਜਰ ਬਿਕਰਮਜੀਤ ਸਿੰਘ, ਦਿਲਬਾਗ ਸਿੰਘ ਗੁਰਦਾਸ ਨੰਗਲ, ਮੱਖਣ ਸਿੰਘ ਕਾਹਲੋਂ, ਬਾਬਾ ਹਰਮੀਤ ਸਿੰਘ ਖੁੰਡੀ, ਚੇਅਰਮੈਨ ਗਿਆਨ ਸਿੰਘ, ਭਾਈ ਜਸਵਿੰਦਰ ਸਿੰਘ ਕਲੇਰ, ਪੀ.ਏ. ਲਾਲੀ, ਡਿਪਟੀ ਮੈਨੇਜਰ ਚੈਂਚਲ ਸਿੰਘ, ਮਨਜੀਤ ਸਿੰਘ ਬੰਦਿਆਂਵਾਲੀ, ਪ੍ਰਚਾਰਕ ਜਗਰੂਪ ਸਿੰਘ ਕਲਿਆਣਪੁਰ, ਪ੍ਰਚਾਰਕ ਲਖਬੀਰ ਸਿੰਘ, ਪ੍ਰਚਾਰਕ ਬਲਬੀਰ ਸਿੰਘ, ਪ੍ਰਚਾਰਕ ਲਵਪ੍ਰੀਤ ਸਿੰਘ, ਪ੍ਰਚਾਰਕ ਜਸਪਾਲ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਹਾਜ਼ਰੀਨ ਅਕਾਲੀ ਦਲ ਆਗੂਆਂ ਨੇ ਦੱਸਿਆ ਕਿ 20 ਜੁਲਾਈ ਨੂੰ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਢਾਡੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ | ਜਥੇ. ਸੁੱਚਾ ਸਿੰਘ ਲੰਗਾਹ ਅਤੇ ਇਲਾਕੇ ਦੇ ਗੁਰੂ ਘਰਾਂ ਦੇ ਗ੍ਰੰਥੀ ਤੇ ਪਾਠੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ 27 ਜੁਲਾਈ ਨੂੰ ਗਾਹਲੜੀ ਸਾਹਿਬ ਵਿਖੇ ਸਮਾਗਮ ਹੋਣਗੇ ਅਤੇ 3 ਅਗਸਤ ਨੂੰ ਗੁੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ 'ਅਰਦਾਸ' ਸਮਾਗਮ ਕਰਵਾਏ ਜਾਣਗੇ |
ਪਿਛਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਗੁਰਦੀਪ ਸਿੰਘ ਰੰਧਾਵਾ ਅਗਲੀ ਖ਼ਬਰ ਕਲਾ ਕੇਂਦਰ ਵਿਖੇ ਕਰੀਅਰ ਗਾਈਡੈਂਸ ਤੇ ਕਾਉਂਸਿਲੰਗ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।