22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਗੁਰਦੀਪ ਸਿੰਘ ਰੰਧਾਵਾ

ਅਜੀਤ ਡੈਸਕ 16-07-2025
ਡੇਰਾ ਬਾਬਾ ਨਾਨਕ, 15 ਜੁਲਾਈ (ਹੀਰਾ ਸਿੰਘ ਮਾਂਗਟ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਹਲਕਾ ਡੇਰਾ ਬਾਬਾ ਨਾਨਕ ਨੂੰ ਨੰਬਰ 1 ਹਲਕਾ ਬਣਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਬਲਵਿੰਦਰ ਸਿੰਘ ਗੁਰਾਇਆ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹੁਣ ਤੱਕ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ | ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੀ ਹਲਕਾ ਡੇਰਾ ਬਾਬਾ ਨਾਨਕ ਵਿਚ ਨਾਜਾਇਜ਼ ਹੁੰਦੇ ਪਰਚਿਆਂ ਨੂੰ ਠੱਲ੍ਹ ਪਾਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਇਸ ਗੁਰੂਆਂ-ਪੀਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਵੱਡੇ-ਵੱਡੇ ਮਗਰਮੱਛਾਂ ਨੂੰ ਜ਼ੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ | ਸ: ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਜਿੱਥੇ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਹੀ ਭਿ੍ਸ਼ਟਾਚਾਰ ਨੂੰ ਵੀ ਨੱਥ ਪਾਉਣ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਇਕ ਵਾਰ ਫਿਰ ਹੱਸਦਾ-ਵੱਸਦਾ ਤੇ ਰੰਗਲਾ ਪੰਜਾਬ ਬਣਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਹਲਕਾ ਕੋਆਰਡੀਨੇਟਰ ਪਰਵਿੰਦਰ ਸਿੰਘ ਘਣੀਆਂ, ਪ੍ਰਧਾਨ ਰਾਜੇਸ਼ ਕੁਮਾਰ ਬਿੱਟਾ, ਬਲਵਿੰਦਰ ਸਿੰਘ ਬਿੱਲੂ ਗੁਰਾਇਆ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ, ਕੌਂਸਲਰ ਹਰਵਿੰਦਰ ਸਿੰਘ, ਕੌਂਸਲਰ ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ ਪੀ.ਏ., ਸਾਬਕਾ ਕੌਂਸਲਰ ਬਲਦੇਵ ਰਾਏ ਡਾਇਮੰਡ, ਵਿਪਨ ਸੋਨੀ ਪ੍ਰਧਾਨ ਵਪਾਰ ਮੰਡਲ, ਰਾਜਾ ਮੱਲ੍ਹੀ, ਸਰਪੰਚ ਗੁਰਮੁਖ ਸਿੰਘ ਭੋਜਰਾਜ, ਸਰਪੰਚ ਹੀਰਾ ਸਿੰਘ ਤੇ ਮੇਜਰ ਸਿੰਘ ਠੇਠਰਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਨ.ਆਰ.ਆਈ. ਵਲੋਂ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਾਈਕਲ ਵੰਡੇ ਅਗਲੀ ਖ਼ਬਰ ਜਥੇਦਾਰ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਨਣ 'ਤੇ ਸ਼ੁਕਰਾਨਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ 'ਅਰਦਾਸ' ਸਮਾਗਮ ਕਰਵਾਏ ਜਾਣਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।