22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਕਾਂਗਰਸ ਵਲੋਂ ਲੈਂਡ ਪੂਿਲੰਗ ਨੀਤੀ ਖ਼ਿਲਾਫ਼ ਦਿੱਤੇ ਧਰਨੇ 'ਚ ਗੁੱਡੂ ਸੇਠ ਸਾਥੀਆਂ ਸਮੇਤ ਹੋਏ ਸ਼ਾਮਿਲ

ਅਜੀਤ ਡੈਸਕ 16-07-2025
ਬਟਾਲਾ, 15 ਜੁਲਾਈ (ਸਤਿੰਦਰ ਸਿੰਘ)-'ਆਪ' ਸਰਕਾਰ ਦੀ ਲੈਂਡ ਪੂਿਲੰਗ ਨੀਤੀ ਦੇ ਖਿਲਾਫ਼ ਕਾਂਗਰਸ ਵਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਗਲਾਡਾ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਪ੍ਰਦਰਸ਼ਨ ਵਿਚ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਗੌਤਮ ਗੁੱਡੂ ਸੇਠ ਆਪਣੀਆਂ ਅਨੇਕਾਂ ਸਾਥੀਆਂ ਸਮੇਤ ਸ਼ਾਮਿਲ ਹੋਏ | ਇਸ ਉਪਰੰਤ ਗੁੱਡੂ ਸੇਠ ਨੇ ਕਿਹਾ ਕਿ ਆਪ ਸਰਕਾਰ ਦੀ ਇਸ ਮਾਰੂ ਨੀਤੀ ਨੂੰ ਰੱਦ ਕਰਵਾਉਣ ਤੱਕ ਧਰਨੇ-ਪ੍ਰਦਰਸ਼ਨ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀ ਇਸ ਨੀਤੀ ਨੂੰ ਕਿਸੇ ਵੀ ਹਾਲਤ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਪੂੰਜੀਪਤੀਆਂ ਨੂੰ ਖੁਸ਼ ਕਰਨਾ ਚਾਹੁੰਦੀ ਹੈ, ਜਦ ਕਿ ਕਾਂਗਰਸ ਪਾਰਟੀ ਕਿਸਾਨੀ ਤੇ ਕਿਸਾਨ ਨੂੰ ਖੁਸ਼ ਦੇਖਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਬਰੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀਆਂ ਕੋਸ਼ਿਸ਼ਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਈ.ਪੀ.ਐੱਫ. ਪੈਨਸ਼ਨਰ ਆਪਣਾ ਜੀਵਨ ਸਰਟੀਫ਼ਿਕੇਟ ਤੁਰੰਤ ਜਮ੍ਹਾਂ ਕਰਵਾਉਣ-ਕਮਿਸ਼ਨਰ ਲੋਕੇਂਦਰ ਸਿੰਘ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਨੂੰ ਸੀ.ਬੀ.ਐੱਸ.ਈ. ਨੇ ਜ਼ਿਲ੍ਹੇ ਦੇ 40 ਸਕੂਲਾਂ ਦਾ ਅਨੁਪੂਰਕ ਕੇਂਦਰ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।