ਕੋਟਲੀ ਸੂਰਤ ਮੱਲ੍ਹੀ, 15 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਜਥੇਦਾਰ ਬਲਬੀਰ ਸਿੰਘ ਰਾਏਚੱਕ, ਸਰਪੰਚ ਦਵਿੰਦਰ ਸਿੰਘ ਹੈਪੀ ਮਲਕਪੁਰ ਤੇ ਸਰਪੰਚ ਜਸਮੇਲ ਸਿੰਘ ਕੁਹਾਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਉਹ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਡੱਕ ਕੇ ਖੜ੍ਹੇ ਹਨ ਤੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸੂਬੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨਾ ਸ਼ਾਲਾਘਾਯੋਗ ਉਪਰਾਲਾ ਹੈ ਤੇ ਇਸ ਯੋਜਨਾ ਦਾ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ |