ਧਿਆਨਪੁਰ, 15 ਜੁਲਾਈ (ਕੁਲਦੀਪ ਸਿੰਘ ਸੋਨੂੰ)-2027 ਵਿਚ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਪ੍ਰਧਾਨ ਡਾ. ਸਤਨਾਮ ਸਿੰਘ ਦੀ ਅਗਵਾਈ ਵਿਚ ਚੋਣ ਜੰਗੀ ਪੱਧਰ 'ਤੇ ਲੜੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸਤਨਾਮ ਸਿੰਘ ਬਾਜਵਾ ਪ੍ਰਧਾਨ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਨੇ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਮੁੱਖ ਮੰਤਰੀ ਦੇ ਉਮੀਦਵਾਰ ਹੋਣਗੇ | ਉਨ੍ਹਾਂ ਕਿਹਾ ਕਿ ਜਲਦੀ ਹੀ ਚੋਣ ਡੈਲੀਗੇਟ ਅਤੇ ਅਬਜ਼ਰਵਰ ਚੁਣੇ ਜਾਣਗੇ | ਡਾ. ਸਤਨਾਮ ਸਿੰਘ ਬਾਜਵਾ ਨੇ ਕਿਹਾ ਕਿ ਅਕਾਲੀ ਦਲ 4 ਧੜਿਆਂ ਵਿਚ ਵੰਡਿਆ ਗਿਆ ਹੈ, ਬੀ.ਜੇ.ਪੀ. ਪਾਰਟੀ ਵੀ ਪੰਜਾਬ ਵਿਚ ਵਿਸਥਾਰ ਨਹੀਂ ਕਰ ਪਾਈ ਅਤੇ ਕਾਂਗਰਸ ਵਿਚ ਤਿਕੋਣੀ ਖਿੱਚੋਤਾਣ ਚੱਲ ਰਹੀ ਹੈ, ਲੋਕਾਂ ਦਾ ਮੌਜੂਦਾ ਸਰਕਾਰ ਤੋਂ ਵੀ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪ ਦਾ ਵੀ ਬਦਲਾਅ ਦੇਖ ਲਿਆ ਹੈ | ਡਾ. ਸਤਨਾਮ ਸਿੰਘ ਬਾਜਵਾ ਨੇ ਕਿਹਾ ਕਿ ਲੋਕ ਯੁਵਾ ਸ਼ਕਤੀ ਪਾਰਟੀ 2027 ਵਿਚ ਗਰੀਬਾਂ ਦਾ ਮਸੀਹਾ ਬਣ ਕੇ ਆਵੇਗੀ ਤੇ ਸਾਡੀ ਸਰਕਾਰ ਬਣੇਗੀ |