21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਠੇਕੇਦਾਰ ਇਲਾਕੇ ਦੀਆਂ ਸੜਕਾਂ ਦੀ ਮੁੜ ਉਸਾਰੀ ਨਿਯਮਾਂ ਨੂੰ ਛਿੱਕੇ ਟੰਗ ਟਪਾ ਰਹੇ ਨੇ ਡੰਗ

ਅਜੀਤ ਡੈਸਕ 16-07-2025
ਕਾਹਨੂੰਵਾਨ/ਭੈਣੀ ਮੀਆਂ ਖਾਂ, 15 ਜੁਲਾਈ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਕਾਹਨੂੰਵਾਨ ਬਲਾਕ ਅੰਦਰ ਖ਼ਸਤਾ ਹਾਲਤ ਸੜਕਾਂ ਦੀ ਮੁੜ ਉਸਾਰੀ ਦਾ ਕੰਮ ਠੇਕੇਦਾਰਾਂ ਵਲੋਂ ਲੋੜੀਂਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤਾ ਜਾ ਰਿਹਾ ਹੈ, ਜਿਸ ਕਾਰਨ ਰੋਜ਼ਾਨਾ ਲੰਘਣ ਵਾਲੇ ਰਾਹਗੀਰਾਂ ਨੂੰ ਕਈ ਅÏਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹ ਵਿਚਾਰ ਸਯਨਾ ਪਥ ਫਾਊਾਡੇਸ਼ਨ ਦੇ ਮੁੱਖ ਆਗੂ ਮਨਪ੍ਰੀਤ ਸਿੰਘ ਲਾਧੂਪੁਰ ਨੇ ਪ੍ਰਗਟ ਕਰਦਿਆਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਲੋਂ ਕਾਹਨੂੰਵਾਨ ਇਲਾਕੇ ਵਿਚ ਕੁਝ ਲਿੰਕ ਸ਼ੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਹੋਇਆ ਹੈ, ਜਿਨਾਂ ਵਿਚ ਕਾਹਨੂੰਵਾਨ ਤੋਂ ਬਹੂਰੀਆਂ ਸੈਣੀਆਂ ਅਤੇ ਨੈਨੇਕੋਟ ਤੋਂ ਲਾਧੂਪੁਰ ਸੜਕਾਂ ਵੀ ਸ਼ਾਮਲ ਹਨ | ਉਨ੍ਹਾਂ ਅਫ਼ਸੋਸ ਜਾਹਿਰ ਕਰਦਿਆਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ | ਨਿਰਮਾਣ ਕਾਰਜਾਂ ਵਾਲੀਆਂ ਥਾਵਾਂ ਉੱਪਰ ਕੋਈ ਚਿਤਾਵਨੀ ਬੋਰਡ ਨਹੀਂ ਲਗਾਏ ਗਏ ਅਤੇ ਨਾ ਹੀ ਕਿਸੇ ਕਿਸਮ ਦੀ ਰੋਕਥਾਮ ਦੀ ਸੁਵਿਧਾ ਉਪਲੱਬਧ ਕਰਵਾਈ ਗਈ ਹੈ, ਜਿਸ ਕਾਰਨ ਆਮ ਰਾਹਗੀਰਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਫਾਊਾਡੇਸ਼ਨ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵੀ ਸੜਕਾਂ ਦਾ ਕੰਮ ਚੱਲ ਰਿਹਾ ਹੈ, ਉਥੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣ ਤਾਂ ਜੋ ਕੋਈ ਜਾਨੀ-ਮਾਲੀ ਨੁਕਸਾਨ ਹੋਣ ਤੋਂ ਆਮ ਲੋਕਾਂ ਦਾ ਬਚਾ ਹੋ ਸਕੇ | ਇਸ ਸਬੰਧੀ ਲੋਕ ਨਿਰਮਾਣ ਵਿਭਾਗ ਬਟਾਲਾ ਦੇ ਐਕਸੀਅਨ ਜਸਪ੍ਰੀਤ ਸਿੰਘ ਨੇ ਕਿਹਾ ਕਿ ਸੜਕਾਂ ਦੀ ਉਸਾਰੀ ਕਰਨ ਵਾਲੇ ਠੇਕੇਦਾਰਾਂ ਨੂੰ ਉਸਾਰੀ ਮੌਕੇ ਸਾਰੇ ਨਿਯਮ ਲਾਗੂ ਕਰਨੇ ਪੈਣਗੇ, ਜੇਕਰ ਕੋਈ ਠੇਕੇਦਾਰ ਇਸ ਪ੍ਰਤੀ ਲਾਪ੍ਰਵਾਹੀ ਕਰ ਰਿਹਾ ਹੈ ਤਾਂ ਉਹ ਦੁਬਾਰਾ ਤੋਂ ਸਾਰਿਆਂ ਨੂੰ ਲ਼ਿਖਤੀ ਹੁਕਮ ਕਰ ਦੇਣਗੇ |
ਪਿਛਲੀ ਖ਼ਬਰ ਵੱਡੀ ਮਾਤਰਾ 'ਚ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਲੋਕ ਯੁਵਾ ਸ਼ਕਤੀ ਪਾਰਟੀ 2027 ਵਿਚ ਚੋਣਾਂ ਜੰਗੀ ਪੱੱਧਰ 'ਤੇ ਲੜੇਗੀ-ਡਾ. ਸਤਨਾਮ ਸਿੰਘ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।