21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਇਸ ਵਾਰ ਜ਼ਿਲ੍ਹੇ 'ਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾਵੇਗਾ-ਏ.ਡੀ.ਸੀ

ਅਜੀਤ ਡੈਸਕ 16-07-2025
ਗੁਰਦਾਸਪੁਰ, 15 ਜੁਲਾਈ (ਚੱਕਰਾਜਾ)-ਵਧੀਕ ਡਿਪਟੀ ਕਮਿਸ਼ਨਰ ਡਾ: ਹਰਜਿੰਦਰ ਸਿੰਘ ਬੇਦੀ ਨੇ ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਹੁਣ ਤੋਂ ਹੀ ਖ਼ਾਕਾ ਤਿਆਰ ਕਰ ਲੈਣ ਤਾਂ ਜੋ ਜ਼ਿਲ੍ਹੇ 'ਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾ ਸਕੇ | ਬੀਤੀ ਸ਼ਾਮ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਵਾਰ ਜ਼ਿਲ੍ਹੇ 'ਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਪਿੰਡ ਤੱਕ ਪਹੁੰਚ ਬਣਾਉਣ ਲਈ ਹਰੇਕ ਪਿੰਡ ਨੂੰ ਵੱਖ-ਵੱਖ ਜ਼ੋਨਾਂ ਵਿਚ ਵੰਡ ਕੇ ਨੋਡਲ ਅਫ਼ਸਰ ਲਗਾਏ ਜਾਣਗੇ ਅਤੇ ਹਰ 20 ਪਿੰਡਾਂ ਪਿੱਛੇ ਇਕ ਕਲੱਸਟਰ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੀ ਅੱਗ ਨੂੰ ਰੋਕਣ ਲਈ ਜੋ ਟੀਮਾਂ ਬਣਾਈਆਂ ਜਾਣਗੀਆਂ, ਉਸ ਵਿਚ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਨਾਲ ਸਰਪੰਚ, ਪੰਚ ਤੇ ਨੰਬਰਦਾਰਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ | ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਐੱਸ.ਡੀ.ਐਮ ਮਨਜੀਤ ਸਿੰਘ ਰਾਜਲਾ, ਡੀ.ਡੀ.ਪੀ.ਓ ਜ਼ੀਨਤ ਖੈਹਿਰਾ, ਡੀ.ਈ.ਓ ਰਾਜੇਸ਼ ਸ਼ਰਮਾ, ਰਜਿਸਟਰਾਰ ਸਹਿਕਾਰੀ ਸਭਾਵਾਂ ਰੋਹਿਤ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜਥੇ. ਸੁੱਚਾ ਸਿੰਘ ਲੰਗਾਹ ਦਾ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਵਰਕਰ ਜ਼ਬਰਦਸਤ ਉਤਸ਼ਾਹ ਵਿਚ-ਸਾਬਕਾ ਚੇਅਰਮੈਨ ਵਾਹਲਾ ਅਗਲੀ ਖ਼ਬਰ ਹਰਬੰਸ ਸਿੰਘ ਬਾਠ ਛਿੱਛਰੇਵਾਲ ਨੂੰ ਹਲਕਾ ਇੰਚਾਰਜ ਪਨੂੰ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।