10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੇਵਾ ਕੇਂਦਰ ਨਜ਼ਦੀਕ ਸਿਵਲ ਹਸਪਤਾਲ ਹੁਣ ਖੁੱਲੇ੍ਹਗਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ-ਡਿਪਟੀ ਕਮਿਸ਼ਨਰ

ਅਜੀਤ ਡੈਸਕ 17-07-2025
ਪਠਾਨਕੋਟ, 16 ਜੁਲਾਈ (ਸੰਧੂ/ਵਿਨੋਦ)-ਲੋਕਾਂ ਦੀ ਸਹੂਲਤ ਅਤੇ ਸਰਕਾਰੀ ਸੇਵਾਵਾਂ ਦੀ ਸੁਗਮ ਪ੍ਰਾਪਤੀ ਨੂੰ ਯਕੀਨੀ ਬਣਾਉਂਦਿਆਂ ਸਿਵਲ ਹਸਪਤਾਲ ਪਠਾਨਕੋਟ ਦੇ ਨਜ਼ਦੀਕ ਸਥਿਤ ਸੇਵਾ ਕੇਂਦਰ ਦੇ ਕੰਮਕਾਜ (ਵਰਕਿੰਗ) ਸਮੇਂ ਵਿਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਇਹ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਾ ਰਹੇਗਾ, ਜਦਕਿ ਬਾਕੀ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੋਲੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਨੇ ਦੱਸਿਆ ਕਿ ਇਹ ਫ਼ੈਸਲਾ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਅਤੇ ਲੋਕਾਂ ਦੀ ਸਹੂਲਤ ਦੇ ਲਈ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੇ ਦੌਰਾਨ ਆਪਣੇ ਕੰਮਕਾਜ ਜਾਂ ਕਿਸੇ ਹੋਰਨਾਂ ਕਾਰਨਾਂ ਕਰਕੇ ਸੇਵਾ ਕੇਂਦਰ ਵਿਚ ਆਪਣੇ ਕੰਮ ਕਰਵਾਉਣ ਨੂੰ ਲੈ ਕੇ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਹੁਣ ਉਹ ਉਪਰੋਕਤ ਸੇਵਾ ਕੇਂਦਰ ਵਿਚ ਪਹੁੰਚ ਕੇ ਸ਼ਾਮ ਦੇ ਸਮੇਂ ਵੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ | ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਸੰਖਿਆ ਵਿਚ ਵਾਧਾ ਹੋ ਰਿਹਾ ਹੈ | ਇਸ ਕਰਕੇ ਕੰਮ-ਕਾਜ (ਵਰਕਿੰਗ) ਸਮੇਂ ਵਿਚ ਵਾਧਾ ਕਰਕੇ ਇਨ੍ਹਾਂ ਸੇਵਾਵਾਂ ਦੀ ਪਹੁੰਚ ਹੋਰ ਵੀ ਆਸਾਨ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਨ-ਕੇਂਦਰਿਤ ਸਰਕਾਰ ਦੀ ਨੀਤੀ ਤਹਿਤ ਹਮੇਸ਼ਾ ਇਹ ਉਪਰਾਲਾ ਰਿਹਾ ਹੈ ਕਿ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਘੱਟ ਸਮੇਂ ਵਿਚ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਸ ਤਰ੍ਹਾਂ ਕਿ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ ਆਦਿ ਕੁੱਲ 445 ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਸਹਾਇਕ ਮੈਨੇਜਰ ਭਾਵਨਾ ਸੈਣੀ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਆਧੁਨਿਕ ਆਲ ਵੈਦਰ ਸਵੀਮਿੰਗ ਆਧੁਨਿਕ ਪੂਲ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।