ਗੁਰਦਾਸਪੁਰ, 16 ਜੁਲਾਈ (ਚੱਕਰਾਜਾ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਅਤੇ ਡਰੱਗਮਨੀ ਬਰਾਮਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਯ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਲੋਂ ਸੌਦਾਗਰ ਸਿੰਘ ਨੰੂ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਤਿੱਬੜ ਵਲੋਂ ਸੰਦੀਪ ਕੁਮਾਰ ਨੰੂ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ 75 ਮਿਲੀਗ੍ਰਾਮ ਹੈਰੋਇਨ ਅਤੇ 420 ਰੁਪਏ ਡਰੱਗ ਮਨੀ ਫੜੀ ਗਈ | ਦੀਨਾਨਗਰ ਪੁਲਿਸ ਵਲੋਂ ਵੀ ਇਕ ਔਰਤ ਨੰੂ 15000 ਐਮ.ਐਲ. ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਦੋਸ਼ੀਆਂ ਖਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ ਅੰਦਰ ਮਾਮਲਾ ਦਰਜ ਕੀਤਾ ਗਿਆ ਹੈ |