10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਕਬਜ਼ਾ ਕਰ ਕੇ ਬਣਾਏ ਇਕ ਹੋਰ ਘਰ 'ਤੇ ਫਿਰਿਆ ਪੀਲਾ ਪੰਜਾ

ਅਜੀਤ ਡੈਸਕ 17-07-2025
ਦੀਨਾਨਗਰ, 16 ਜੁਲਾਈ (ਸੋਢੀ/ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ ਵਿਖੇ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਦੇ ਤਹਿਤ ਅੱਜ ਇਕ ਹੋਰ ਨਸ਼ਾ ਤਸਕਰ ਦੇ ਘਰ 'ਤੇ ਪੀਲਾ ਪੰਜਾ ਚਲਾਇਆ ਗਿਆ | ਇੱਥੇ ਇਹ ਵਰਣਨਯੋਗ ਹੈ ਕਿ ਪਿੰਡ ਡੀਡਾ ਸਾਂਸੀਆਂ ਵਿਖੇ ਰਜਵਾਹੇ ਦੇ ਆਸ-ਪਾਸ ਉਸਾਰੇ ਗਏ ਕਈ ਘਰਾਂ ਨੂੰ ਨਹਿਰੀ ਵਿਭਾਗ ਵਲੋਂ ਨੋਟਿਸ ਜਾਰੀ ਕਰਕੇ ਘਰਾਂ ਨੂੰ ਖ਼ਾਲੀ ਕੀਤੇ ਜਾਣ ਲਈ ਕਿਹਾ ਹੋਇਆ ਹੈ ਤੇ ਅੱਜ ਉਸੇ ਤਹਿਤ ਕਰਵਾਈ ਕਰਦੇ ਹੋਏ ਸਬੰਧਿਤ ਅਧਿਕਾਰੀਆਂ ਦੀ ਮੌਜੂਦਗੀ ਵਿਚ ਰਾਜਨ ਕੁਮਾਰ ਉਰਫ਼ ਲਾਡੀ ਦੇ ਨਹਿਰੀ ਵਿਭਾਗ ਦੀ ਜ਼ਮੀਨ ਦੇ ਜਿਸ ਹਿੱਸੇ 'ਤੇ ਕਬਜ਼ਾ ਕੀਤਾ ਗਿਆ ਸੀ, ਉਸ ਨੂੰ ਢਾਹ ਦਿੱਤਾ ਗਿਆ | ਇਸ ਪਿੰਡ ਵਿਚ ਕਈ ਮਕਾਨ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਨਜਾਇਜ਼ ਕਬਜ਼ੇ ਕਰਕੇ ਉਸਾਰੇ ਗਏ ਹਨ ਤੇ ਨਹਿਰੀ ਵਿਭਾਗ ਵਲੋਂ ਕੁਝ ਮਹੀਨੇ ਪਹਿਲੇ ਜਾਰੀ ਕੀਤੇ ਨੋਟਿਸਾਂ ਸਬੰਧੀ ਕਰਵਾਈ ਲਗਾਤਾਰ ਕੀਤੀ ਜਾ ਰਹੀ ਹੈ | ਦੀਨਾਨਗਰ ਦੇ ਡੀ.ਐਸ.ਪੀ. ਰਜਿੰਦਰ ਸਿੰਘ ਮਿਨਹਾਸ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜਿਸ ਨਸ਼ਾ ਤਸਕਰ ਦਾ ਮਕਾਨ ਢਾਇਆ ਗਿਆ ਹੈ, ਉਸ 'ਤੇ ਲਗਪਗ 12 ਦੇ ਕਰੀਬ ਐਨ.ਡੀ.ਪੀ.ਐਸ. ਅਤੇ ਐਕਸਾਈਜ਼ ਦੇ ਪਰਚੇ ਦਰਜ ਹਨ ਤੇ ਉਕਤ ਨਸ਼ਾ ਤਸਕਰ ਨੇ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਕਬਜ਼ਾ ਕਰਕੇ ਮਕਾਨ ਦੀ ਉਸਾਰੀ ਕੀਤੀ ਹੋਈ ਹੈ ਤੇ ਨਹਿਰੀ ਵਿਭਾਗ ਵਲੋਂ ਜਾਰੀ ਕੀਤੇ ਨੋਟਿਸ ਦੇ ਤਹਿਤ ਮਕਾਨ ਨੂੰ ਅੱਜ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ | ਪੁਲਿਸ ਪ੍ਰਸ਼ਾਸਨ ਵਲੋਂ ਇਸ ਕੀਤੀ ਗਈ ਕਾਰਵਾਈ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਵਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ |
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੀ ਸਾਡਾ ਮੁੱਖ ਮਕਸਦ-ਕੰਗ ਅਗਲੀ ਖ਼ਬਰ ਵਿਧਾਇਕ ਅਮਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ 'ਚ ਬਣਾਈਆਂ ਜਾ ਰਹੀਆਂ ਕਮੇਟੀਆਂ-ਬਲਾਕ ਪ੍ਰਧਾਨ ਖੋਜੇਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।