10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਡੀ.ਏ.ਵੀ. ਸਕੂਲ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

ਅਜੀਤ ਡੈਸਕ 17-07-2025
ਬਟਾਲਾ, 16 ਜੁਲਾਈ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ 'ਤੇ ਅੱਜ ਨਗਰ ਨਿਗਮ ਬਟਾਲਾ ਦੀ ਟੀਮ ਗੁਰਦੀਪ ਸਿੰਘ, ਰਾਜਬੀਰ ਕੌਰ, ਰਾਜਬੀਰ ਡੋਗਰਾ, ਧਰਮਿੰਦਰ ਸਿੰਘ, ਸ਼ਕਤੀ ਕੁਮਾਰ ਅਤੇ ਰਾਜੇਸ਼ ਮਸੀਹ ਨੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੁਸਹਿਰਾ ਗਰਾਊਾਡ ਬਟਾਲਾ ਵਿਖੇ ਸੈਮੀਨਾਰ ਲਗਾ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚ ਕੇ ਚੰਗੇ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਦੇਣ ਲਈ ਜਾਗਰੂਕ ਕੀਤਾ | ਪਿ੍ੰਸੀਪਲ ਸ਼੍ਰੀ ਵਿਜੈ ਕੁਮਾਰ ਨੇ ਵਿਦਿਆਰਥੀਆਂ ਦੀ ਸੋਚ ਨੂੰ ਸਹੀ ਦਿਸ਼ਾ ਦੇਣ ਲਈ ਆਈ ਟੀਮ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕਾ ਸਿਮਰਜੀਤ ਕੌਰ, ਕੁਮਾਰੀ ਰੋਜ਼ੀ, ਰੁਪਾਲੀ ਸ਼ਰਮਾ ਅਤੇ ਕਪਿਲ ਦੇਵ ਸ਼ਰਮਾ ਹਾਜ਼ਰ ਸਨ |
ਪਿਛਲੀ ਖ਼ਬਰ ਸਰਪੰਚ ਦਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਕਾਂਗੜਾ ਦਾ ਵਿਕਾਸ ਜ਼ੋਰਾਂ ਨਾਲ ਜਾਰੀ ਅਗਲੀ ਖ਼ਬਰ ਚਾਵਾ ਪੈਟਰੋਲ ਪੰਪ ਤੋਂ ਕਾਰ ਸਵਾਰ ਤੇਲ ਪੁਆ ਕੇ ਹੋਏ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।