08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਪੰਚ ਦਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਕਾਂਗੜਾ ਦਾ ਵਿਕਾਸ ਜ਼ੋਰਾਂ ਨਾਲ ਜਾਰੀ

ਅਜੀਤ ਡੈਸਕ 17-07-2025
ਸ੍ਰੀ ਹਰਿਗੋਬਿੰਦਪੁਰ, 16 ਜੁਲਾਈ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਕਾਂਗੜਾ ਦੇ ਸਰਪੰਚ ਦਲਜੀਤ ਸਿੰਘ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਦਾ ਵਿਕਾਸ ਜ਼ੋਰਾਂ ਨਾਲ ਕਰਵਾਇਆ ਜਾ ਰਿਹਾ ਹੈ | ਸਰਪੰਚ ਦਲਜੀਤ ਸਿੰਘ ਵਲੋਂ ਬੀਤੇ ਸਾਲ ਹੋਈਆਂ ਪੰਚਾਇਤੀ ਚੋਣਾਂ ਤੋਂ ਬਾਅਦ ਦੀ ਪਿੰਡ ਕਾਂਗੜਾ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕ ਟਾਇਲ ਇੱਟਾਂ ਲਗਾਉਣ ਤੋਂ ਇਲਾਵਾ ਪਿੰਡ ਵਿਚ ਘਰਾਂ ਦੇ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਪਾਇਪ ਲਾਇਨ ਪਾਈ ਗਈ ਅਤੇ ਡੇਰਿਆਂ ਦੇ ਕੱਚੇ ਰਸਤੇ ਪੱਕੇ ਕਰਨ ਦਾ ਕੰਮ ਚੱਲ ਰਿਹਾ ਹੈ | ਇਸ ਤੋਂ ਇਲਾਵਾ ਪਿੰਡ ਕਾਂਗੜਾ ਵਿਖੇ ਸਥਿਤ ਦੋ ਛੱਪੜਾਂ ਦੀ ਸਫ਼ਾਈ ਕਰਵਾਈ ਗਈ ਹੈ ਤਾਂ ਬਰਸਾਤੀ ਮੌਸਮ ਦੌਰਾਨ ਪਿੰਡ ਵਾਸੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਤੋਂ ਇਲਾਵਾ ਪਿੰਡ ਵਿਚ ਆਂਗਣਵਾੜੀ ਕੇਂਦਰ ਦੀ ਉਸਾਰੀ ਵੀ ਕਰਵਾਈ ਗਈ ਹੈ | ਇਸ ਸਮੇਂ ਪਿੰਡ ਕਾਂਗੜਾ ਵਾਸੀਆਂ ਨੇ ਦਲਜੀਤ ਸਿੰਘ ਵਲੋਂ ਸਰਪੰਚ ਬਣਨ ਤੋਂ ਬਾਅਦ ਥੋੜ੍ਹੇ ਕੁ ਸਮੇਂ ਵਿਚ ਕਰਵਾਏ ਜਾ ਰਹੇ ਪਿੰਡ ਦਾ ਵਿਕਾਸ ਕੰਮਾਂ ਦੀ ਭਰਪੂਰ ਸ਼ਾਲਾਘਾ ਕੀਤੀ ਜਾ ਰਹੀ ਹੈ | ਇਸ ਸਮੇਂ ਪੰਚਾਇਤ ਮੈਂਬਰ ਜਸਪਾਲ ਸਿੰਘ, ਮੈਂਬਰ ਅਮਰਜੀਤ ਸਿੰਘ, ਮੈਂਬਰ ਸੰਦੀਪ ਕੌਰ, ਮੈਂਬਰ ਸੁਖਵਿੰਦਰ ਕੌਰ, ਮੈਂਬਰ ਜਸਵੰਤ ਕੌਰ, ਕੁਲਵਿੰਦਰ ਸਿੰਘ, ਜਸਕਰਨ ਸਿੰਘ, ਨਿਰਮਲ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਨੇ ਸਰਕਾਰ ਨੂੰ ਤਨਖਾਹਾਂ ਦੇਣ ਦੀ ਗੁਹਾਰ ਲਗਾਈ ਅਗਲੀ ਖ਼ਬਰ ਡੀ.ਏ.ਵੀ. ਸਕੂਲ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।