08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮਗਨਰੇਗਾ ਕਰਮਚਾਰੀਆਂ ਨੇ ਸਰਕਾਰ ਨੂੰ ਤਨਖਾਹਾਂ ਦੇਣ ਦੀ ਗੁਹਾਰ ਲਗਾਈ

ਅਜੀਤ ਡੈਸਕ 17-07-2025
ਸ੍ਰੀ ਹਰਿਗੋਬਿੰਦਪੁਰ, 16 ਜੁਲਾਈ (ਕੰਵਲਜੀਤ ਸਿੰਘ ਚੀਮਾ)-ਬਲਾਕ ਸ੍ਰੀ ਹਰਿਗੋਬਿੰਦਪੁਰ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਇਕੱਤਰ ਹੋਏ ਮਗਨਰੇਗਾ ਮੁਲਾਜ਼ਮਾਂ ਵਲੋਂ ਸਰਕਾਰ ਨੂੰ ਤਨਖ਼ਾਹਾਂ ਦੇਣ ਦੀ ਗੁਹਾਰ ਲਗਾਈ | ਇਸ ਬਾਰੇ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ ਸਾਡੇ ਮਹਿਕਮੇ ਦੇ ਸਮੂਹ ਕਰਮਚਾਰੀਆਂ ਨੂੰ ਅਜੇ ਤੱਕ ਮਾਰਚ ਮਹੀਨੇ ਤੋਂ ਲੈ ਕੇ ਜੁਲਾਈ ਮਹੀਨੇ ਤੱਕ ਦੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਸਾਨੂੰ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਗਨਰੇਗਾ ਮੁਲਾਜ਼ਮਾਂ ਨੂੰ ਪੰਜ ਮਹੀਨੇ ਹੋ ਗਏ ਹਨ ਅਤੇ ਤੱਕ ਸਰਕਾਰ ਨੇ ਤਨਖ਼ਾਹਾਂ ਨਹੀਂ ਦਿੱਤੀਆਂ, ਜਿਸ ਕਾਰਨ ਸਾਨੂੰ ਬਗੈਰ ਤਨਖ਼ਾਹਾਂ ਮਿਲਣ ਤੋਂ ਹੀ ਆਪਣੇ ਘਰੇਲੂ ਖ਼ਰਚੇ ਚਲਾਉਣ ਵਿਚ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਅਤੇ ਸਾਡੀ ਆਰਥਿਕ ਪੱਖੋਂ ਮਾਲੀ ਹਾਲਾਤ ਕਮਜ਼ੋਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਮੂਹ ਮਗਨਰੇਗਾ ਮੁਲਾਜ਼ਮਾਂ ਨੂੰ ਬਗੈਰ ਤਨਖ਼ਾਹਾਂ ਦੇ ਹੀ ਦੇ ਸਾਰੇ ਕੰਮ ਕਰਨੇ ਪੈ ਰਹੇ ਹਨ | ਇਸ ਸਮੇਂ ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਇਕੱਤਰ ਹੋਏ ਸਮੂਹ ਮਗਨਰੇਗਾ ਮੁਲਾਜ਼ਮਾਂ ਨੇ ਸਰਕਾਰ ਨੂੰ ਗੁਹਾਰ ਲਗਾਈ ਕਿ ਸਾਡੇ ਵਿਗੜ ਰਹੀ ਮਾਲੀ ਹਾਲਤ ਨੂੰ ਮੁੱਖ ਰੱਖਦੇ ਹੋਏ ਜਲਦੀ ਤੋਂ ਜਲਦੀ ਪਿਛਲੇ ਪੰਜ ਮਹੀਨਿਆਂ ਤੋਂ ਰੁਕੀਆਂ ਸਾਡੀਆਂ ਤਨਖ਼ਾਹਾਂ ਦਿੱਤੀਆਂ ਜਾਣ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ, ਜੀ.ਆਰ.ਐੱਸ. ਵਿਕਰਮਹਿੰਮਤ ਸਿੰਘ, ਜੀ.ਆਰ.ਐੱਸ. ਜਸਵਿੰਦਰ ਸਿੰਘ, ਜੀ.ਆਰ.ਐੱਸ. ਦਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਵਾਜਾਈ ਨਿਯਮਾਂ ਸੰਬੰਧੀ ਲਗਾਏ ਸੈਮੀਨਾਰ 'ਚ ਸ੍ਰੀ ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਗਲੀ ਖ਼ਬਰ ਸਰਪੰਚ ਦਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਕਾਂਗੜਾ ਦਾ ਵਿਕਾਸ ਜ਼ੋਰਾਂ ਨਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।