08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਆਵਾਜਾਈ ਨਿਯਮਾਂ ਸੰਬੰਧੀ ਲਗਾਏ ਸੈਮੀਨਾਰ 'ਚ ਸ੍ਰੀ ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ

ਅਜੀਤ ਡੈਸਕ 17-07-2025
ਬਟਾਲਾ, 16 ਜੁਲਾਈ (ਸਤਿੰਦਰ ਸਿੰਘ)-ਕਾਦੀਆਂ ਪੁਲਿਸ ਇੰਚਾਰਜ ਐੱਸ. ਐੱਚ. ਓ. ਸ: ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਪੁਲਿਸ ਸਟੇਸ਼ਨ ਕਾਦੀਆਂ ਵਿਖੇ ਇਕ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ | ਇਸ ਸੈਮੀਨਾਰ ਵਿਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ ਅਤੇ ਪੁਲਿਸ ਅਧਿਕਾਰੀਆਂ ਕੋਲੋਂ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਲਈ | ਐੱਸ.ਐੱਚ.ਓ. ਥਾਣਾ ਕਾਦੀਆਂ ਗੁਰਮੀਤ ਸਿੰਘ ਵਲੋਂ ਬੱਚਿਆਂ ਨੂੰ ਆਵਾਜਾਈ ਨਿਯਮਾਂ ਜਿਵੇਂ ਪ੍ਰੈਸ਼ਰ ਹਾਰਨ, ਸ਼ਹਿਰ ਵਿਚ ਬਿਨਾਂ ਕੰਮ ਤੋਂ ਮੋਟਰਸਾਈਕਲ ਆਦਿ 'ਤੇ ਘੁੰਮਣਾ, ਡਰਾਈਵਿੰਗ ਲਾਇਸੈਂਸ ਤੋਂ ਬਿਨਾਂ ਕੋਈ ਵੀ ਵਾਹਨ ਚਲਾਉਣਾ ਬਾਰੇ ਸਖ਼ਤ ਸ਼ਬਦਾਂ ਵਿਚ ਮਨਾਹੀ ਕੀਤੀ ਗਈ | ਸਕੂਲ ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਵਲੋਂ ਵਿਭਾਗ ਦੇ ਇਸ ਕਾਰਜ ਦੀ ਸ਼ਾਲਾਘਾ ਕੀਤੀ ਗਈ |
ਪਿਛਲੀ ਖ਼ਬਰ ਦਿ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਅਕਤੀਤਵ ਵਿਕਾਸ ਕਲਾਸਾਂ ਲਗਾਈਆਂ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਨੇ ਸਰਕਾਰ ਨੂੰ ਤਨਖਾਹਾਂ ਦੇਣ ਦੀ ਗੁਹਾਰ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।