08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੂਬੇ ਦੀ ਆਪ ਸਰਕਾਰ ਤੋਂ ਹਰ ਵਰਗ ਦੇ ਲੋਕ ਹੋਏ ਦੁਖੀ : ਮਨਦੀਪ ਸਿੰਘ ਰੰਗੜ ਨੰਗਲ

ਅਜੀਤ ਡੈਸਕ 17-07-2025
ਬਟਾਲਾ, 16 ਜੁਲਾਈ (ਸਤਿੰਦਰ ਸਿੰਘ)-ਬਦਲਾਅ ਦੇ ਨਾਅਰੇ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰੇਕ ਵਰਗ ਦੇ ਲੋਕ ਦੁਖੀ ਹੋ ਚੁੱਕੇ ਹਨ ਅਤੇ ਇਸ ਸਰਕਾਰ ਨੂੰ ਚਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਸ: ਮਨਦੀਪ ਸਿੰਘ ਰੰਗੜ ਨੰਗਲ ਨੇ ਪਿੰਡ ਭਰਥ ਵਿਖੇ ਸ: ਸੁਖਜਿੰਦਰ ਸਿੰਘ ਜੱਜ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਜ਼ਿਕਰਯੋਗ ਹੈ ਕਿ ਹਲਕਾ ਇੰਚਾਰਜ ਮਨਦੀਪ ਸਿੰਘ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਅੰਦਰ ਲਗਾਤਾਰ ਮੀਟਿੰਗਾਂ ਕਰ ਰਹੇ ਹਨ, ਨੇ ਅੱਜ ਦੀ ਮੀਟਿੰਗ ਦੌਰਾਨ ਕਿਹਾ ਕਿ ਜਿਸ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਸੀ, ਉਸੇ ਤਰ੍ਹਾਂ ਹੁਣ ਆਉਂਦੀਆਂ ਸਾਰੀਆਂ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਜਿੱਤ ਦੇ ਝੰਡੇ ਗੱਡੇਗੀ | ਸ: ਮਨਦੀਪ ਸਿੰਘ ਨੇ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਜਿਸ ਲਈ ਲੋਕਾਂ ਨੇ ਹੁਣ ਤੋਂ ਮਨ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਮਿਲ ਰਹੇ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਇਹ ਸਾਬਤ ਹੁੰਦਾ ਹੈ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ | ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਚਿੱਤਰ ਸਿੰਘ ਜਾਲੀਆਂ, ਗੁਰਨਾਮ ਸਿੰਘ, ਜਸਵਿੰਦਰ ਸਿੰਘ, ਹੀਰਾ ਸਿੰਘ, ਹਰਦਿਆਲ ਸਿੰਘ, ਜਗਜੀਤ ਸਿੰਘ, ਸਤਵੰਤ ਸਿੰਘ, ਜੋਗਿੰਦਰ ਸਿੰਘ, ਕਸ਼ਮੀਰ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਸੁਖਦੇਵ ਸਿੰਘ ਮੈਂਬਰ, ਗੁਰਨਾਮ ਸਿੰਘ, ਸੂਬੇਦਾਰ ਆਤਮਾ ਸਿੰਘ, ਨਵਜੋਤ ਸਿੰਘ ਬਾਜਵਾ ਚਾਹਲ, ਗਗਨ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ 'ਤੇ ਧਮਾਕੇ ਕਰਨ ਦੀ ਈਮੇਲ ਧਮਕੀ ਕਿਸੇ ਗਹਿਰੀ ਸਾਜਿਸ਼ ਦਾ ਹਿੱਸਾ : ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਦਿ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਅਕਤੀਤਵ ਵਿਕਾਸ ਕਲਾਸਾਂ ਲਗਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।