08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਦਰਬਾਰ ਸਾਹਿਬ 'ਤੇ ਧਮਾਕੇ ਕਰਨ ਦੀ ਈਮੇਲ ਧਮਕੀ ਕਿਸੇ ਗਹਿਰੀ ਸਾਜਿਸ਼ ਦਾ ਹਿੱਸਾ : ਰਮਨਦੀਪ ਸਿੰਘ ਸੰਧੂ

ਅਜੀਤ ਡੈਸਕ 17-07-2025
ਬਟਾਲਾ, 16 ਜੁਲਾਈ (ਸਤਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਸਬੰਧੀ ਈਮੇਲ 'ਤੇ ਆਈ ਧਮਕੀ ਸਬੰਧੀ ਭਾਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਚੌਹਾਂ ਵਰਨਾਂ ਨੂੰ ਸਾਂਝਾ ਉਪਦੇਸ਼ ਦੇਣ ਵਾਲੇ ਅਸਥਾਨ 'ਤੇ ਆਉਣ ਵਾਲੀਆਂ ਲੱਖਾਂ ਸੰਗਤਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਅਤੇ ਇਨ੍ਹਾਂ ਸਾਜਿਸਾਂ ਨੂੰ ਬੇਨਕਾਬ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਾਡੇ ਪਵਿੱਤਰ ਅਸਥਾਨ ਜਿਥੇ ਲੱਖਾਂ ਸੰਗਤਾਂ ਹਰ ਰੋਜ਼ ਨਤਮਸਤਕ ਹੁੰਦੀਆਂ ਹਨ ਅਤੇ ਇਥੇ ਸਾਜਿਸ਼ਾਂ ਤਹਿਤ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ | ਸ: ਸੰਧੂ ਨੇ ਕਿਹਾ ਕਿ ਪੁਲਿਸ ਦਾ ਸਾਈਬਰ ਸੁਰੱਖਿਆ ਸੈੱਲ ਧਮਕੀ ਭਰੀਆਂ ਈਮੇਲ ਭੇਜਣ ਵਾਲੇ ਦਾ ਜਲਦੀ ਪਤਾ ਲਗਾਵੇ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਾਜਿਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਧਰਮਾਂ ਦੇ ਸਾਂਝੇ ਪਵਿੱਤਰ ਅਸਥਾਨ ਦੀ ਸੁਰੱਖਿਆ ਵਧਾਈ ਜਾਵੇ ਅਤੇ ਸੰਗਤਾਂ ਦੀ ਸ਼ਰਧਾ ਤੇ ਸਤਿਕਾਰ ਨੂੰ ਬਹਾਲ ਰੱਖਿਆ ਜਾਵੇ | ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਅਕਾਲੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਜਥੇ. ਲੰਗਾਹ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਵਾਹਲਾ ਤੇ ਸਾਥੀਆਂ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸੂਬੇ ਦੀ ਆਪ ਸਰਕਾਰ ਤੋਂ ਹਰ ਵਰਗ ਦੇ ਲੋਕ ਹੋਏ ਦੁਖੀ : ਮਨਦੀਪ ਸਿੰਘ ਰੰਗੜ ਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।