ਬਹਿਰਾਮਪੁਰ, 16 ਜੁਲਾਈ (ਬਲਬੀਰ ਸਿੰਘ ਕੋਲਾ)-ਗੁਰਦੁਆਰਾ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾਂ ਵਾਲੇ ਡੇਰੇ ਭਰਥ ਅਤੇ ਮਰਾੜਾ ਵਿਖੇ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾਂ ਵਾਲਿਆਂ ਦੇ ਅਖੰਡ ਪਾਠੀ ਜਥੇ ਵਲੋਂ ਸਰਬੱਤ ਦੇ ਭਲੇ ਲਈ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਲਬੀਰ ਸਿੰਘ ਕੋਟਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਭਰਥ ਅਤੇ ਮਰਾੜਾ ਦੇ ਡੇਰਿਆਂ ਦੀ ਸੰਗਤ ਵਲੋਂ ਹਰ ਸਾਲ ਸਾਉਣ ਮਹੀਨੇ ਦੀ ਸੰਗਰਾਂਦ ਵਾਲੇ ਦਿਨ ਸਰਬੱਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਂਦਾ ਹੈ ਜਿਸ ਦੇ ਭੋਗ 3 ਸਾਉਣ 18 ਜੁਲਾਈ ਦਿਨ ਸ਼ੁੱਕਰਵਾਰ ਨੰੂ ਪਾਏ ਜਾਣਗੇ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਬਾਬਾ ਸ਼ਿਵ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾਂ ਵਾਲੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸ ਮੌਕੇ ਕੁਲਦੀਪ ਸਿੰਘ ਕੋਟਲੀ, ਜਰਨੈਲ ਸਿੰਘ ਕੀੜੀ, ਹਰਦੀਪ ਸਿੰਘ ਸਾਧੂਚੱਕ, ਦਵਿੰਦਰ ਸਿੰਘ ਤਾਰਾਗੜ੍ਹ, ਬੀਰ ਸਿੰਘ, ਹਰਿੰਦਰ ਸਿੰਘ, ਸੁਖਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਸੰਦੀਪ ਸਿੰਘ, ਗੁਰਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |