08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਲ ਦਿਆਲਗੜ੍ਹ ਦੇ ਅਕਾਲੀ ਆਗੂਆਂ ਨੇ ਲਖਬੀਰ ਸਿੰਘ ਲੋਧੀਨੰਗਲ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 17-07-2025
ਕਿਲ੍ਹਾ ਲਾਲ ਸਿੰਘ, 16 ਜੁਲਾਈ (ਬਲਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਨੂੰ ਪਹਿਲਾਂ ਪਾਰਟੀ ਦੇ ਅਹਿਮ ਅਹੁਦੇ ਕੋਰ ਕਮੇਟੀ ਮੈਂਬਰ ਬਣਾਇਆ ਸੀ ਤੇ ਹੁਣ ਹੋਰ ਜ਼ਿੰਮੇਵਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ | ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ | ਇਸ ਲਈ ਸਰਕਲ ਦਿਆਲਗੜ੍ਹ ਦੇ ਪ੍ਰਧਾਨ ਰਣਧੀਰ ਸਿੰਘ ਦਾਖ਼ਲਾ, ਬਲਜਿੰਦਰ ਸਿੰਘ ਬੱਜੂਮਾਨ ਜਨਰਲ ਕੌਂਸਲ ਮੈਂਬਰ, ਸਾ. ਸਰਪੰਚ ਸੂਬਾ ਸਿੰਘ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲੇਵਾਲ, ਯੂਥ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਪੱਡਾ, ਅਵਤਾਰ ਸਿੰਘ ਖੋਖਰ ਫ਼ੌਜੀਆਂ, ਹਰਜੀਤ ਸਿੰਘ ਹਰਸੀਆਂ, ਅਮਰਜੀਤ ਸਿੰਘ ਕੋਟਲੀ ਫੱਸੀ, ਸੂਬੇਦਾਰ ਤਿਲਕ ਸਿੰਘ, ਸਤਨਾਮ ਸਿੰਘ ਬੁਰਜ ਅਰਾਈਆਂ ਆਦਿ ਅਕਾਲੀ ਆਗੂਆਂ ਵਲੋਂ ਲਖਬੀਰ ਸਿੰਘ ਲੋਧੀਨੰਗਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਕਾਲੀ ਆਗੂਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਹੁਣ ਤੋਂ ਹੀ ਕਮਰਕੱਸੇ ਕਰ ਲਏ ਹਨ ਤੇ ਲੋਕ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪੱਬਾਂਭਾਰ ਹਨ | ਇਸ ਮੌਕੇ ਲਖਬੀਰ ਸਿੰਘ ਲੋਧੀਨੰਗਲ ਨੇ ਪਹੁੰਚੇ ਸਾਰੇ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਸੰਵਿਧਾਨ 'ਚੋਂ ਧਰਮ ਨਿਰਪੱਖਤਾ ਅਤੇ ਸਮਾਜਵਾਦ ਸ਼ਬਦ ਕੱਢਣ ਦੀ ਫਿਰਕੂ ਸਾਜਿਸ਼ ਦਾ ਵਿਰੋਧ ਅਗਲੀ ਖ਼ਬਰ ਸਾਰੇ ਅਕਾਲੀ ਲੀਡਰ ਆਪਸੀ ਮਤਭੇਦ ਭੁਲਾ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਯਤਨ ਕਰਨ-ਬਾਲੇਵਾਲ, ਦਮੋਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।