08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਤਰਕਸ਼ੀਲ ਸੁਸਾਇਟੀ ਵਲੋਂ ਸੰਵਿਧਾਨ 'ਚੋਂ ਧਰਮ ਨਿਰਪੱਖਤਾ ਅਤੇ ਸਮਾਜਵਾਦ ਸ਼ਬਦ ਕੱਢਣ ਦੀ ਫਿਰਕੂ ਸਾਜਿਸ਼ ਦਾ ਵਿਰੋਧ

ਅਜੀਤ ਡੈਸਕ 17-07-2025
ਕਾਦੀਆਂ, 16 ਜੁਲਾਈ (ਹਰਦੀਪ ਸਿੰਘ ਸੰਧੂ)-ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਦੇ ਤਰਕਸ਼ੀਲਾਂ ਨੇ ਬੀਤੇ ਦਿਨੀਂ ਆਰ.ਐੱਸ.ਐੱਸ. ਦੇ ਜਨਰਲ ਸਕੱਤਰ ਦੱਤਾਤਰੇ ਹੋਸਾਬਲੇ ਵਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ 'ਚੋਂ ਧਰਮ ਨਿਰਪੱਖਤਾ ਅਤੇ ਸਮਾਜਵਾਦ ਸ਼ਬਦ ਬਾਹਰ ਕੱਢਣ ਦੀ ਮੰਗ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਸੰਘ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਹੇਠ ਦੇਸ਼ ਵਿਰੋਧੀ ਸਾਜਿਸ਼ ਕਰਾਰ ਦਿੱਤਾ ਹੈ ਅਤੇ ਸਮੂਹ ਲੋਕਪੱਖੀ ਤੇ ਜਮਹੂਰੀ ਤਾਕਤਾਂ ਨੂੰ ਮਨੂੰ ਸਿਮਰਤੀ ਆਧਾਰਿਤ ਇਸ ਫਿਰਕੂ ਰਾਜਨੀਤੀ ਦਾ ਡਟਵਾਂ ਵਿਰੋਧ ਕਰਨ ਦੀ ਜ਼ੋਰਦਾਰ ਅਪੀਲ ਵੀ ਕੀਤੀ ਹੈ | ਇਸ ਸਬੰਧੀ ਸੁਸਾਇਟੀ ਦੇ ਜ਼ੋਨ ਜਥੇਬੰਦਕ ਮੁਖੀ ਸੰਦੀਪ ਧਾਰੀਵਾਲ ਭੋਜਾ, ਮੁਖਤਾਰ ਗੋਪਾਲਪੁਰ, ਤਰਲੋਚਨ ਸਿੰਘ ਗੁਰਦਾਸਪੁਰ, ਰਣਜੀਤ ਕੌਰ, ਰਜਵੰਤ ਬਾਗੜੀਆਂ ਅਤੇ ਸੁਮੀਤ ਅੰਮਿ੍ਤਸਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ, ਜਿਸ ਵਿਚ ਵੱਖ-ਵੱਖ ਧਰਮਾਂ, ਫ਼ਿਰਕਿਆਂ, ਜਾਤਾਂ ਦੇ ਲੋਕਾਂ ਨੂੰ ਸਮਾਜਵਾਦੀ ਵਿਵਸਥਾ ਤਹਿਤ ਬਿਨਾਂ ਕਿਸੇ ਵਿਤਕਰੇ ਦੇ ਆਜ਼ਾਦੀ, ਬਰਾਬਰੀ, ਨਿਆਂ, ਵਿਕਾਸ, ਸੁਰੱਖਿਆ, ਸਨਮਾਨ ਤੇ ਜਮਹੂਰੀ ਹੱਕਾਂ ਦੇ ਬਰਾਬਰੀ ਦੇ ਅਧਿਕਾਰ ਹਾਸਲ ਹਨ ਅਤੇ ਸੂਬੇ ਨੂੰ ਕਿਸੇ ਵੀ ਵਿਸ਼ੇਸ਼ ਧਰਮ ਦੇ ਹੱਕ ਵਿਚ ਉਲਾਰ ਹੋਣ ਦੀ ਇਜਾਜ਼ਤ ਨਹੀਂ ਹੈ, ਪਰ ਮੋਦੀ ਹਕੂਮਤ ਹਿੰਦੂ ਰਾਸ਼ਟਰ ਦੇ ਏਜੰਡੇ ਹੇਠ ਨਾ ਸਿਰਫ਼ ਹਿੰਦੂ ਧਰਮ ਅਤੇ ਉਸ ਦੇ ਧਾਰਮਿਕ ਸਥਾਨਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਸਾਲਾਨਾ ਖ਼ਰਚ ਕਰ ਕੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ, ਬਲਕਿ ਭਾਰਤੀ ਸੰਵਿਧਾਨ 'ਚੋਂ ਧਰਮ ਨਿਰਪੱਖ ਤੇ ਸਮਾਜਵਾਦ ਸ਼ਬਦ ਕੱਢ ਕੇ ਦੇਸ਼ ਨੂੰ ਹਿੰਦੂ ਰਾਸ਼ਟਰ ਐਲਾਨਣਾ ਚਾਹੁੰਦੀ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਨਾਮਜ਼ਦ ਕੀਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਪੀੜਤਾਂ ਨੇ ਲਗਾਏ ਦੋਸ਼ ਅਗਲੀ ਖ਼ਬਰ ਸਰਕਲ ਦਿਆਲਗੜ੍ਹ ਦੇ ਅਕਾਲੀ ਆਗੂਆਂ ਨੇ ਲਖਬੀਰ ਸਿੰਘ ਲੋਧੀਨੰਗਲ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।