ਬਟਾਲਾ, 16 ਜੁਲਾਈ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਮਈ 2025 ਸਮੈਸਟਰ ਪ੍ਰੀਖਿਆਵਾਂ ਵਿਚ ਬੀ.ਐੱਸ.ਸੀ. (ਆਈ.ਟੀ.) ਸਮੈਸਟਰ 6ਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਦੱਸਿਆ ਕਿ ਵਿਦਿਆਰਥਣ ਮੁਸਕਾਨ ਨੇ 82.74 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਹਿਲਾ ਅਤੇ ਮੇਹਰਦੀਪ ਕੌਰ ਨੇ 81.91 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੁਖਮਨਜੀਤ ਕੌਰ ਨੇ 78.91 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸ਼੍ਰੀ ਹਰੀਸ਼ ਕੁਮਾਰ (ਮੁਖੀ ਪੀ.ਜੀ. ਕੰਪਿਊਟਰ ਸਾਇੰਸ ਵਿਭਾਗ) ਅਤੇ ਵਿਭਾਗ ਦੇ ਹੋਰ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ |