08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਿਜਲੀ ਕਾਮੇ ਅੱਜ ਸਰਕਲ ਹੈੱਡਕੁਆਰਟਰ ਗੁਰਦਾਸਪੁਰ ਵਿਖੇ ਰੋਸ ਧਰਨਾ ਦੇਣਗੇ : ਉਦੀਪੁਰ

ਅਜੀਤ ਡੈਸਕ 17-07-2025
ਕਲਾਨੌਰ, 16 ਜੁਲਾਈ (ਪੁਰੇਵਾਲ)-ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਵਰਕਿੰਗ ਕਮੇਟੀ ਗੁਰਦਾਸਪੁਰ ਦੀ ਮੀਟਿੰਗ ਸਰਕਲ ਪ੍ਰਧਾਨ ਅਤੇ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਬਲਵਿੰਦਰ ਉਦੀਪੁਰ ਦੀ ਪ੍ਰਧਾਨਗੀ ਹੇਠ ਇਥੇ ਹੋਈ | ਮੀਟਿੰਗ 'ਚ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਵਲੋਂ ਬਿਜਲੀ ਕਾਮਿਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਲਈ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਜੁਆਇੰਟ ਫ਼ੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਉਲੀਕੇ ਸੰਘਰਸ਼ ਨੂੰ ਫੀਲਡ 'ਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਬਿਜਲੀ ਕਾਮਿਆਂ ਵਲੋਂ ਆਪਣੀ ਬਣਦੀ ਅੱਠ ਘੰਟੇ ਡਿਊਟੀ ਕੀਤੀ ਜਾ ਰਹੀ ਅਤੇ ਵਰਕ ਟੂ ਰੂਲ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ 17 ਜੁਲਾਈ ਨੂੰ ਸਰਕਲ ਹੈੱਡਕੁਆਰਟਰ ਗੁਰਦਾਸਪੁਰ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਕਾਮਿਆਂ ਦੀਆਂ ਮੰਗਾਂ ਨਾਂ ਮੰਨਣ ਵਿਰੁੱਧ ਸੰਘਰਸ਼ ਵਿੱਢਣਾਂ ਪੈ ਰਿਹਾ ਹੈ | ਇਸ ਮੌਕੇ 'ਤੇ ਸਾਥੀ ਰਣਧੀਰ ਸਿੰਘ ਕਾਹਲੋਂ, ਨਿਸ਼ਾਨ ਸਿੰਘ ਸੋਹਲ, ਅਮਨਦੀਪ ਸਿੰਘ ਧਾਲੀਵਾਲ, ਸਤਪਾਲ, ਪਿਆਰਾ ਸਿੰਘ ਭਾਮੜੀ, ਮਨੋਜ਼ ਸ਼ਰਮਾ, ਸਤਨਾਮ ਸਿੰਘ, ਰਾਮ ਲੁਭਾਇਆ, ਕੁਲਦੀਪ ਸਿੰਘ ਅਠਵਾਲ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ ਆਦਿ ਵੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਪਿੰਡ ਹਰਦਾਨ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਆਰ. ਆਰ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਬੀ. ਐੱਸ. ਸੀ. (ਆਈ.ਟੀ.) ਦੇ ਨਤੀਜੇ ਵਿਚ ਯੂਨੀਵਰਸਿਟੀ ਵਿਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।