08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਪਿੰਡ ਹਰਦਾਨ ਵਿਖੇ ਹੋਈ ਮੀਟਿੰਗ

ਅਜੀਤ ਡੈਸਕ 17-07-2025
ਬਟਾਲਾ, 16 ਜੁਲਾਈ (ਸਤਿੰਦਰ ਸਿੰਘ)-ਅੱਜ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਸ: ਗੁਰਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਹਰਦਾਨ ਵਿਖੇ ਹੋਈ | ਮੀਟਿੰਗ ਵਿਚ ਅਜੈਪਾਲ ਸਿੰਘ ਢਿੱਲੋਂ ਅਬਜਰਵਰ, ਪਿ੍ਥੀਪਾਲ ਸਿੰਘ ਬਟਾਲਾ, ਸਰਦੂਲ ਸਿੰਘ ਮੱਲ੍ਹੀ, ਗੁਰਕੀਰਤਨ ਸਿੰਘ ਨਵਾਂ ਪਿੰਡ, ਮੱਖਣ ਸਿੰਘ ਹੇਅਰ, ਕੁਲਵਿੰਦਰ ਸਿੰਘ, ਜਗਦੀਪ ਸਿੰਘ ਮਾਨ ਨਗਰ, ਸੁਖਦਿਆਲ ਸਿੰਘ ਆਦਿ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਸਿੱਖਾਂ-ਪੰਜਾਬੀਆਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ 'ਤੇ ਵਿਸ਼ਵਾਸ ਕੀਤਾ ਪਰ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਨਾਲ ਵਫਾਦਾਰੀ ਨਹੀਂ ਕੀਤੀ ਤੇ ਹੁਣ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਹੀ ਆਖਰੀ ਉਮੀਦ ਹੈ | ਸ: ਜਤਿੰਦਰ ਸਿੰਘ ਸੋਹਲ ਨੇ ਕਿਹਾ ਕਿ ਪੰਜਾਬ 'ਚੋਂ ਨਸ਼ੇ ਦੇ ਖਾਤਮੇ ਲਈ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਨਾਲ ਜੁੜਨਾ ਜ਼ਰੂਰੀ ਹੈ | ਸ: ਗੁਰਪ੍ਰੀਤ ਸਿੰਘ ਬਟਾਲਾ ਨੇ ਭਾਈ ਅੰਮਿ੍ਤਪਾਲ ਸਿੰਘ ਖਾਲਸਾ 'ਤੇ ਵਧਾਈ ਐਨਐਸਏ ਨੂੰ ਸਰਕਾਰਾਂ ਦੀ ਬੁਖਲਾਹਟ ਦੱਸਿਆ | ਇਸ ਮੌਕੇ ਪਿੰਡ ਦੀ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਸਾਰਿਆਂ ਨੇ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ ਦਾ ਸਾਥ ਦੇਣ ਦਾ ਫੈਸਲਾ ਕੀਤਾ | ਅਖੀਰ ਵਿਚ ਸਰਬਜੀਤ ਸਿੰਘ ਹਰਦਾਨ ਨੇ ਸਾਰਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਮੁਜ਼ਾਹਰਾ ਅੱਜ ਅਗਲੀ ਖ਼ਬਰ ਬਿਜਲੀ ਕਾਮੇ ਅੱਜ ਸਰਕਲ ਹੈੱਡਕੁਆਰਟਰ ਗੁਰਦਾਸਪੁਰ ਵਿਖੇ ਰੋਸ ਧਰਨਾ ਦੇਣਗੇ : ਉਦੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।