08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਮੁਜ਼ਾਹਰਾ ਅੱਜ

ਅਜੀਤ ਡੈਸਕ 17-07-2025
ਕੋਟਲੀ ਸੂਰਤ ਮੱਲ੍ਹੀ, 16 ਜੁਲਾਈ (ਕੁਲਦੀਪ ਸਿੰਘ ਨਾਗਰਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਾਵਰਕਾਮ ਦੇ ਐਕਸੀਅਨ ਬਟਾਲਾ ਦੇ ਦਫ਼ਤਰ ਸਾਹਮਣੇ ਅੱਜ 17 ਜੁਲਾਈ ਨੂੰ ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਤੇ ਬਿਜਲੀ ਦੇ ਨਿੱਜੀਕਰਨ ਵਿਰੁੱਧ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦਾਦੂਯੋਧ ਦੀ ਅਗਵਾਈ ਹੇਠ ਅੱਜ ਜਥੇਬੰਦੀ ਵਲੋਂ ਬਿਜਲੀ ਨੂੰ ਨਿੱਜੀਕਰਨ ਕਰਨ ਦੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜਿੱਥੇ ਚਿੱਪ ਵਾਲੇ ਬਿਜਲੀ ਦੇ ਮੀਟਰ ਲਗਾਏ ਜਾ ਰਹੇ ਹਨ, ਉਥੇ ਬਿਜਲੀ ਦਾ ਨਿੱਜੀਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰ ਕੇ ਲੋਕਾਂ 'ਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਪਾਵਰਕਾਮ 'ਚ ਬਿਜਲੀ ਕਰਮਚਾਰੀਆਂ ਦੀ ਭਾਰੀ ਕਿੱਲਤ ਕਰ ਕੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਨਹੀਂ ਮਿਲ ਰਹੀ ਤੇ ਮੁਸ਼ਕਿਲਾਂ ਪੇਸ਼ ਆ ਰਹੀਆਂ | ਉਨ੍ਹਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ 'ਚ ਸਮੁੱਚੇ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਤੇ ਕਿਸਾਨ ਵੱਡੇ ਉਤਸ਼ਾਹ ਨਾਲ ਸ਼ਿਰਕਤ ਕਰ ਕੇ ਸਰਕਾਰ ਵਿਰੁੱਧ ਕੀਤੇ ਜਾ ਰਹੇ ਪ੍ਰਦਰਸਨ 'ਚ ਸ਼ਮੂਲੀਅਤ ਕਰਨਗੇ |
ਪਿਛਲੀ ਖ਼ਬਰ ਬਲਬੀਰ ਸਿੰਘ ਪਨੂੰ ਵਲੋਂ ਕੀਤੀ ਜਾ ਰਹੀ ਮਿਹਨਤ ਰੰਗ ਲਿਆਵੇਗੀ : ਸਰਪੰਚ ਦਬੁਰਜੀ ਅਗਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਪਿੰਡ ਹਰਦਾਨ ਵਿਖੇ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।