08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਲਬੀਰ ਸਿੰਘ ਪਨੂੰ ਵਲੋਂ ਕੀਤੀ ਜਾ ਰਹੀ ਮਿਹਨਤ ਰੰਗ ਲਿਆਵੇਗੀ : ਸਰਪੰਚ ਦਬੁਰਜੀ

ਅਜੀਤ ਡੈਸਕ 17-07-2025
ਫ਼ਤਹਿਗੜ੍ਹ ਚੂੜੀਆਂ, 16 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪਿਛਲੇ ਲੰਮੇ ਸਮੇਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਅੰਦਰ ਵਰਕਰਾਂ ਦੇ ਦੁੱਖ-ਸੁੱਖ ਵਿਚ 24 ਘੰਟੇ ਨਿਭਾਈ ਜਾ ਰਹੀ ਸੇਵਾ ਅਤੇ ਵੱਖ-ਵੱਖ ਅਹੁਦਿਆਂ ਉੱਪਰ ਰਹਿ ਕੇ ਪੰਜਾਬ ਸਰਕਾਰ ਲਈ ਕੀਤੀ ਜਾ ਰਹੀ ਮਿਹਨਤ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੱਡਾ ਰੰਗ ਲਿਆਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕੇ ਦੇ ਸੀਨੀਅਰ 'ਆਪ' ਆਗੂ ਸਰਪੰਚ ਮਨਜੀਤ ਸਿੰਘ ਦਬੁਰਜੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਵੱਡੀ ਗਿਣਤੀ ਵਿਚ ਨਸ਼ਿਆਂ ਵਿਚ ਫ਼ਸ ਕੇ ਕੀਮਤੀ ਜਾਨਾਂ ਗਵਾ ਚੁੱਕੇ ਹਨ ਅਤੇ ਘਰ-ਘਰ ਪਹੁੰਚੀ ਨਸ਼ਿਆਂ ਦੀ ਤਾਦਾਦ ਨੇ ਪਰਿਵਾਰਾਂ ਦਾ ਭਵਿੱਖ ਤਬਾਹੀ ਵਿਚ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਲਹਿਰ ਨੇ ਆਉਣ ਵਾਲੇ ਸਮੇਂ ਲਈ ਨਸ਼ਿਆਂ ਦਾ ਸਫ਼ਾਇਆ ਕਰ ਕੇ ਨੌਜਵਾਨਾਂ ਦੇ ਮਾਪਿਆਂ ਦੇ ਹੌਂਸਲੇ ਬੁਲੰਦ ਕੀਤੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਾਈਕਮਾਂਡ ਦੀ ਚੰਗੀ ਸੋਚ ਸਦਕਾ ਬਲਬੀਰ ਸਿੰਘ ਪਨੂੰ ਵਰਗੇ ਲੀਡਰਾਂ ਨੂੰ ਉੱਚ ਅਹੁਦਿਆਂ 'ਤੇ ਬਿਠਾ ਕੇ ਪੰਜਾਬ ਦੇ ਹਾਲਾਤਾਂ ਨੂੰ ਇਕ ਵਾਰ ਸਾਰਥਕ ਵਾਲੇ ਪਾਸੇ ਮੋੜਿਆ ਹੈ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਕਈ ਗੁਣਾ ਜ਼ਿਆਦਾ ਪੂਰਾ ਕਰ ਕੇ ਹਲਕੇ ਸਮੇਤ ਪੂਰੇ ਪੰਜਾਬ ਅੰਦਰ ਵਰਕਰਾਂ ਵਿਚ ਮਾਣ-ਸਨਮਾਨ ਖੱਟਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿਚ 10 ਲੱਖ ਦੀ ਸਿਹਤ ਬੀਮਾ ਯੋਜਨਾ, ਵੱਡੀ ਗਿਣਤੀ ਵਿਚ ਹਲਕੇ ਦੇ ਪਿੰਡਾਂ ਵਿਚ ਖੇਡ ਮੈਦਾਨ ਅਤੇ ਹੋਰ ਵਿਕਾਸ ਕਾਰਜਾਂ ਕਰੋੜਾਂ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਨਾਂ ਸਦਕਾ ਆਉਣ ਵਾਲੇ ਸਮੇਂ ਵਿਚ ਹਲਕਾ ਫ਼ਤਹਿਗੜ੍ਹ ਚੂੜੀਆਂ ਦੀ ਨੁਹਾਰ ਆਲੀਸ਼ਾਨ ਬਨਣ ਦੀ ਆਸ ਬੱਝ ਗਈ ਹੈ | ਉਨ੍ਹਾਂ ਕਿਹਾ ਕਿ ਪਿੰਡ ਦਬੁਰਜੀ ਵਿਚ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਵਿਚ ਵੱਡੇ ਵਿਕਾਸ ਕਾਰਜ ਕਰਵਾਏ ਜਾਣਗੇ |
ਪਿਛਲੀ ਖ਼ਬਰ ਉਪਕਾਰ ਕਿ੍ਸ਼ਨ ਸ਼ਰਮਾ ਨੂੰ ਐਸ.ਡੀ. ਫੈਮਲੀ ਨੇ ਦਿੱਤੀ ਨਿੱਘੀ ਸ਼ਰਧਾਂਜਲੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਮੁਜ਼ਾਹਰਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।