30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਪਿੰਡ ਤਲਵੰਡੀ ਝਿਉਰਾਂ 'ਚ 21 ਮੈਂਬਰੀ ਕਮੇਟੀ ਦਾ ਗਠਨ

ਅਜੀਤ ਡੈਸਕ 18-07-2025
ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰਾਂ ਗੁਰਪ੍ਰੀਤ ਸਿੰਘ ਬਟਾਲਾ ਅਤੇ ਜੁਗਰਾਜ ਸਿੰਘ ਲਾਲੇਨੰਗਲ ਦੀ ਪ੍ਰਧਾਨਗੀ ਹੇਠ ਪਿੰਡ ਤਲਵੰਡੀ ਝਿਉਂਰਾਂ ਵਿਖੇ ਹੋਈ | ਇਸ ਮੀਟਿੰਗ ਵਿਚ ਸੀਨੀਅਰ ਆਗੂ ਪਿ੍ਥੀਪਾਲ ਸਿੰਘ ਬਟਾਲਾ, ਸਰਦੂਲ ਸਿੰਘ ਮੱਲ੍ਹੀ, ਮੱਖਣ ਸਿੰਘ ਹੇਅਰ, ਦਿਲਬਾਗ ਸਿੰਘ, ਬਲਕਾਰ ਸਿੰਘ ਸਾਬਕਾ ਸਰਪੰਚ, ਭਰਪੂਰ ਸਿੰਘ ਲਾਲੇਨੰਗਲ, ਸੁਖਵਿੰਦਰ ਸਿੰਘ ਬਟਾਲਾ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੇ ਲੋਕਾਂ ਨੂੰ ਭਾਈ ਅੰਮਿ੍ਤਪਾਲ ਸਿੰਘ ਦੀ ਸੋਚ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਪਿੰਡ ਦੀ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਸਾਰਿਆਂ ਨੇ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਹਲਕਾ ਸ੍ਰੀ ਖਡੂਰ ਸਾਹਿਬ ਜੀ ਦਾ ਪੂਰੀ ਤਰ੍ਹਾਂ ਸਾਥ ਦੇਣ ਦਾ ਫ਼ੈਸਲਾ ਕੀਤਾ | ਇਸ ਮੌਕੇ ਹਾਜ਼ਰ ਸਮੂਹ ਆਗੂਆਂ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਵਧਾਈ ਨਜ਼ਰਬੰਦੀ ਦੀ ਸਖ਼ਤ ਨਿੰਦਾ ਕੀਤੀ ਗਈ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਪ੍ਰਧਾਨ ਨਵਦੀਪ ਸਿੰਘ ਪਨੂੰ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਲਗਾਇਆ ਅਗਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੀਆਂ ਵਿਦਿਆਰਥਣਾਂ ਨੇ ਸੀ.ਬੀ.ਐੱਸ.ਈ. ਕਲੱਸਟਰ ਖੇਡਾਂ ਜੰਮੂ ਵਿਚ ਜਿੱਤਿਆ ਕਾਂਸੀ ਦਾ ਤਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।