ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ 'ਚ ਪੈਂਦੀ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਨੂੰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਅੱਜ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 37 ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ, ਜਿਨਾਂ ਵਿਚ ਪ੍ਰਧਾਨ ਨਵਦੀਪ ਸਿੰਘ ਪਨੂੰ ਨੂੰ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਬਣਾਇਆ ਗਿਆ | ਨਵਦੀਪ ਸਿੰਘ ਪਨੂੰ ਨੇ ਆਪਣੀ ਇਸ ਨਿਯੁਕਤੀ 'ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ ਅਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨਗੇ | ਉਨ੍ਹਾਂ ਕਿਹਾ ਕਿ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣਗੇ |