ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਖੈਹਿਰਾ ਸੁਲਤਾਨ ਵਿਧਾਨ ਸਭਾ ਚੋਣਾਂ 2027 ਵਿਚ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣ ਲੜਨਗੇ | ਇਹ ਐਲਾਨ ਡਾ. ਬਾਜਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੇ ਇਹ ਫ਼ੈਸਲਾ ਲਿਆ ਹੈ, ਜਿਸ ਤਹਿਤ ਉਹ ਡੇਰਾ ਬਾਬਾ ਨਾਨਕ ਤੋਂ ਚੋਣ ਲੜਨਗੇ ਤੇ ਜਲਦੀ ਹੀ ਗੁਰੂ ਘਰ ਮੱਥਾ ਟੇਕ ਕੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ | ਇਸ ਮੌਕੇ ਹਜ਼ੂਰਾ ਸਿੰਘ ਪੰਜਾਬ ਪ੍ਰਧਾਨ, ਪਲਵਿੰਦਰ ਸਿੰਘ ਚੇਅਰਮੈਨ ਪੰਜਾਬ, ਹਰਭਜਨ ਸਿੰਘ ਜਨਰਲ ਸਕੱਤਰ ਹਾਜ਼ਰ ਸਨ |