ਧਾਰੀਵਾਲ, 17 ਜੁਲਾਈ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਮੈਡਮ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਕਿਰਨ ਕੇਸਰ ਵਲੋਂ ਵਾਤਾਵਰਨ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਕਿਸਮਾਂ ਦੇ 7000 ਬੂਟੇ ਲਗਾਏ ਗਏ, ਜਿਸ ਵਿਚ ਆਂਵਲਾ, ਸੰਤਰਾ ਅਤੇ ਨਿੰਬੂ ਆਦਿ ਦੇ ਬੂਟੇ ਮੁੱਖ ਤੌਰ 'ਤੇ ਲਗਾਏ ਗਏ | ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪਿ੍ੰਸੀਪਲ ਕਿਰਨ ਕੇਸਰ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਵਲੋਂ ਹਰ ਸਾਲ ਵਾਤਾਵਰਨ ਦੀ ਸੁਰੱਖਿਆ ਤੇ ਹਰਿਆਲੀ ਨੂੰ ਧਿਆਨ ਵਿਚ ਰੱਖਦੇ ਹੋਏ ਵੱਧ ਤੋਂ ਵੱਧ ਨਵੇਂ ਬੂਟੇ ਲਗਾਏ ਜਾਂਦੇ ਹਨ | ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਨਵੇਂ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ |