29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਸੰਬੰਧੀ ਲਿਆਂਦਾ ਬਿੱਲ ਸ਼ਾਲਾਘਾਯੋਗ-ਗੁਰਿੰਦਰ ਸਿੰਘ ਬਾਜਵਾ

ਅਜੀਤ ਡੈਸਕ 18-07-2025
ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋ 7 ਜਨਵਰੀ 2023 ਤੋ ਚਾਰ ਮੰਗਾਂ ਨੂੰ ਲੈ ਕੇ ਮੋਹਾਲੀ ਅਤੇ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਮੋਰਚਾ ਲਾਇਆ ਹੋਇਆ ਹੈ | ਉਨ੍ਹਾਂ 4 ਮੰਗਾਂ ਵਿਚ ਇਕ ਮੰਗ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨ ਬਣਾਉਣਾ ਵੀ ਹੈ | ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਸਬੰਧੀ ਲਿਆਂਦਾ ਬਿੱਲ ਸ਼ਾਲਾਘਾਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ | ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਦੌਰਾਨ ਇਕ ਸਾਜਿਸ਼ ਤਹਿਤ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਹਨ | ਉਸ ਲਈ ਸਰਕਾਰ ਨੇ ਜਿਹੜਾ ਬੇਅਦਬੀਆਂ ਖਿਲਾਫ਼ ਬਿੱਲ ਲਿਆਂਦਾ ਹੈ, ਉਸ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਹੀਂ ਹੋਣੀ ਚਾਹੀਦੀ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ | ਇਸ ਮੌਕੇ ਬਾਬਾ ਗੁਰਮੇਜ਼ ਸਿੰਘ, ਇੰਸਪੈਕਟਰ ਨਿਰਮਲ ਸਿੰਘ, ਜਤਿੰਦਰ ਸਿੰਘ ਦਾਬਾਂਵਾਲ, ਨਿਰਮਲ ਸਿੰਘ ਸਾਗਰਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਧਾਰੀਵਾਲ ਨੂੰ ਦਿੱਤਾ ਮੰਗ-ਪੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।