ਦੀਨਾਨਗਰ, 17 ਜੁਲਾਈ (ਸੋਢੀ/ਸ਼ਰਮਾ)-ਐੱਸ.ਐੱਸ.ਐਮ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਬੀ ਸੀ ਏ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ ਤੁਲੀ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ ਕਾਲਜ ਦੀ ਵਿਦਿਆਰਥਣ ਸੁਨੇਹਾ ਮਹਾਜਨ ਨੇ 82.83 ਫ਼ੀਸਦੀ ਅੰਕ ਹਾਸਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਅੱਠਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਕਾਲਜ ਦੀ ਵਿਦਿਆਰਥਣਾਂ ਸਮਰਿਧੀ ਭਨੋਟ ਨੇ 78.33, ਵਿਸ਼ਾਖਾ ਸ਼ਰਮਾ ਨੇ 77.25 ਅਤੇ ਵਿਦਿਆਰਥਣ ਸੁਖਮਨੀ ਨੇ 76.58 ਫ਼ੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਪੱਧਰ 'ਤੇ ਡਿਸਟਿੰਕਸ਼ਨ ਹਾਸਲ ਕੀਤੀ | ਪਿ੍ੰਸੀਪਲ ਆਰ.ਕੇ ਤੁਲੀ ਨੇ ਕਾਲਜ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਹੈ |