29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪਿਛਲੇ 12 ਸਾਲ ਤੋਂ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਹੇ ਪਿੰਡ ਭਾਗੋਕਾਵਾਂ ਦੇ ਦੋ ਕਿਸਾਨ ਭਰਾ

ਅਜੀਤ ਡੈਸਕ 18-07-2025

ਗੁਰਦਾਸਪੁਰ, 17 ਜੁਲਾਈ (ਚੱਕਰਾਜਾ)-ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿਚ ਹਰੇਕ ਵਰਗ ਚਾਹੇ ਉਦਯੋਗਪਤੀ ਹੋਵੇ ਜਾਂ ਆਮ ਨਾਗਰਿਕ ਹਰੇਕ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਾਗੋਕਾਵਾਂ ਦੇ ਦੋ ਕਿਸਾਨ ਭਰਾ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਹਰਭਜਨ ਸਿੰਘ ਜੋ ਪਿਛਲੇ 12 ਸਾਲ ਤੋਂ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਗੈਰ ਕਿਰਾਏ 'ਤੇ ਖੇਤੀ ਮਸ਼ੀਨਰੀ ਸੁਪਰ ਸੀਡਰ ਲੈ ਕੇ ਕਣਕ ਦੀ ਬਿਜਾਈ ਕਰਦੇ ਹਨ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਕਣਕ ਦੀ ਬਿਜਾਈ ਕਰਕੇ ਦੂਸਰੇ ਕਿਸਾਨਾਂ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਹੇ ਹਨ | ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਨੇ ਹਮੇਸ਼ਾ ਇਹੋ ਸਿੱਖਿਆ ਦਿੱਤੀ ਕਿ ਕਿਸੇ ਵੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ, ਸਗੋਂ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਹੀ ਸੰਭਾਲਣਾ ਹੈ ਤਾਂ ਜੋ ਮਿੱਟੀ ਦੇ ਸਿਹਤ ਬਰਕਰਾਰ ਰਹੇ, ਕਿਉਂਕਿ ਜੇਕਰ ਮਿੱਟੀ ਦੀ ਸਿਹਤ ਚੰਗੀ ਹੋਵੇਗੀ ਤਾਂ ਵਧੇਰੇ ਪੈਦਾਵਾਰ ਮਿਲੇਗੀ | ਉਨ੍ਹਾਂ ਦੱਸਿਆ ਕਿ ਝੋਨੇ ਤੇ ਕਣਕ ਨੂੰ 90 ਕਿੱਲੋ ਪ੍ਰਤੀ ਏਕੜ ਤੋਂ ਵੱਧ ਕਦੇ ਖਾਦ ਨਹੀਂ ਵਰਤੀ | ਰਣਜੀਤ ਸਿੰਘ ਨੇ ਦੱਸਿਆ ਕਿ ਸੁਪਰ ਸੀਡਰ ਮਹਿੰਗਾ ਹੋਣ ਕਾਰਨ ਕਿਰਾਏ 'ਤੇ ਕਣਕ ਦੀ ਬਿਜਾਈ ਕਰਦੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ 12 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ ਅਤੇ ਨਾ ਹੀ ਕਿਸੇ ਨੂੰ ਅੱਗ ਲਗਾਉਣ ਦੀ ਸਲਾਹ ਦਿੱਤੀ ਹੈ | ਸਰਬਜੀਤ ਸਿੰਘ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿਚ ਰੱਖ ਕੇ ਕਣਕ ਦੀ ਬਿਜਾਈ ਕਰਨ ਨਾਲ ਜ਼ਮੀਨ ਦੀ ਸਿਹਤ ਵਿਚ ਸੁਧਾਰ ਹੋਇਆ ਹੈ | ਦੋਹਾਂ ਭਰਾਵਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਗ਼ਲਤੀ ਨਾ ਕਰਨ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੋਹਾਂ ਕਿਸਾਨ ਭਰਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ |

ਪਿਛਲੀ ਖ਼ਬਰ ਪਿੰਡ ਗੋਹਤ ਪੋਖਰ ਦਾ 14 ਸਾਲਾ ਬੱਚਾ 10 ਦਿਨ ਤੋਂ ਲਾਪਤਾ, ਮਾਪੇ ਪ੍ਰੇਸ਼ਾਨ •ਪੁਲਿਸ ਨੰੂ ਸ਼ਿਕਾਇਤ ਕਰਨ ਦੇ ਬਾਵਜੂਦ ਵੀ... ਅਗਲੀ ਖ਼ਬਰ ਸਨੇਹਾ ਮਹਾਜਨ ਨੇ ਯੂਨੀਵਰਸਿਟੀ 'ਚ ਅੱਠਵਾਂ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।