ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਵੁੱਡ ਬਲੌਜ਼ਮ ਸਕੂਲ ਵਿਚ ਸਵੈ ਜਾਣ-ਪਹਿਚਾਣ ਗਤੀਵਿਧੀ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਜਰ, ਪਿ੍ੰਸੀਪਲ ਡਾ. ਐਨਸੀ, ਮੁੱਖ ਅਧਿਆਪਕਾ ਹਰਮੀਤ ਕੌਰ ਤੇ ਗੁਰਮੀਨ ਕੌਰ ਦੀ ਨਿਗਰਾਨੀ ਹੇਠ ਕਰਵਾਈ ਗਈ, ਜਿਸ ਵਿਚ ਅੱੈਫ.ਐੱਸ. 2 ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਸਾਰੇ ਵਿਦਿਆਰਥੀਆਂ ਨੇ ਆਪਣੇ ਬਾਰੇ ਦੱਸਿਆ ਕਿ ਉਨ੍ਹਾਂ ਨੂੰ ਕੀ ਪਸੰਦ ਹੈ ਤੇ ਕੀ ਨਹੀਂ? ਉਨ੍ਹਾਂ ਨੇ ਆਪਣੀ ਪਸੰਦ ਦੀ ਸਬਜ਼ੀਆਂ, ਫ਼ਲਾਂ, ਖੇਡਾਂ ਦੇ ਬਾਰੇ ਵਿਚ ਵੀ ਦੱਸਿਆ, ਨਾਲ ਹੀ ਬੱਚਿਆਂ ਨੇ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਦੱਸਿਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੁਆਰਾ ਸਾਨੂੰ ਵਿਦਿਆਰਥੀਆਂ ਦੇ ਬਾਰੇ ਵਿਚ ਕਾਫ਼ੀ ਕੁਝ ਜਾਣਕਾਰੀ ਮਿਲੀ | ਉਨ੍ਹਾਂ ਕਿਹਾ ਕਿ ਇਸ ਗਤੀਵਿਧੀ ਨੂੰ ਕਰਵਾਉਣ ਦਾ ਮੁੱਖ ਉਦੇਸ਼ ਬੱਚਿਆਂ ਅੰਦਰ ਆਤਮ ਵਿਸ਼ਵਾਸ ਨੂੰ ਵਧਾਉਣਾ ਹੈ |