29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹੈ ਲਾਭ : ਆਪ ਆਗੂ

ਅਜੀਤ ਡੈਸਕ 18-07-2025
ਕੋਟਲੀ ਸੂਰਤ ਮੱਲ੍ਹੀ, 17 ਜੁਲਾਈ (ਕੁਲਦੀਪ ਸਿੰਘ ਨਾਗਰਾ)-ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਕੇ ਸੂਬੇ ਦੇ ਹਰੇਕ ਵਰਗ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਕਰ ਕੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਦਿਖਾਈ ਦੇ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਬੀਰ ਸਿੰਘ ਭਿੱਲਾ ਕੋਟਲੀ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਸਰਪੰਚ ਜਗਰੂਪ ਸਿੰਘ ਜੱਗਾ ਦੋਲੋਵਾਲ ਤੇ ਸਰਪੰਚ ਰਣਜੀਤ ਸਿੰਘ ਮੱਲ੍ਹੀ ਗਾਜੀਨੰਗਲ ਨੇ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਯੁੱਧ ਨਸ਼ਿਆ ਵਿਰੁੱਧ ਤਹਿਤ ਨਸ਼ਿਆਂ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕੇ ਹਨ ਉਥੇ ਸੂਬੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰ ਕੇ ਇਕ ਸ਼ਾਲਾਘਾਯੋਗ ਉਪਰਾਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ ਤੇ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਕਰਵਾਉਣ ਦੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਵਰਗ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ, ਲੋਕਾਂ ਨੂੰ ਘਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਨਾਲ-ਨਾਲ ਖੇਤੀਬਾੜੀ ਲਈ ਕਿਸਾਨਾਂ ਨੂੰ ਵੀ ਮੁਫ਼ਤ ਬਿਜਲੀ ਸਹੂਲਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਥੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਘਰਾਂ ਦੇ ਨੇੜੇ ਆਮ ਆਦਮੀ ਕਲੀਨਿਕ ਖੋਲੇ੍ਹ ਹਨ ਉਥੇ ਘਰ ਬੈਠਿਆਂ ਹੀ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਦੀ ਸੁਵਿਧਾ ਵੀ ਦਿੱਤੀ | ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਲਕੇ ਦੇ ਪਿੰਡਾਂ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਲੋੜਵੰਦ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਲੋਧੀਨੰਗਲ ਦੇ ਕੋਰ ਕਮੇਟੀ ਮੈਂਬਰ ਬਣਨ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਆਗੂ ਅਗਲੀ ਖ਼ਬਰ ਰੰਧਾਵਾ ਪਰਿਵਾਰ ਦੇ ਨਾਲ ਲੋਕ ਦਿਲ ਤੋਂ ਜੁੜੇ-ਮਾਲੇਵਾਲ, ਰਾਜੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।