ਅੱਚਲ ਸਾਹਿਬ, 17 ਜੁਲਾਈ (ਗੁਰਚਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਮੁੜ ਤੋਂ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ ਨਾਲ ਜ਼ਿਲ੍ਹਾ ਗੁਰਦਾਸਪੁਰ 'ਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਬਲਾਕ ਸੰਮਤੀ ਮੈਂਬਰ ਹਰਪਾਲ ਸਿੰਘ ਆਦੋਵਾਲੀ, ਕੁਲਵਿੰਦਰ ਸਿੰਘ ਆਦੋਵਾਲੀ ਅਤੇ ਮੰਗਲ ਸਿੰਘ ਕੋਟ ਬਖ਼ਤਾ ਨੇ ਕੀਤਾ | ਉਨ੍ਹਾਂ ਕਿਹਾ ਸ: ਲਖਬੀਰ ਸਿੰਘ ਲੋਧੀਨੰਗਲ ਵੱਖ-ਵੱਖ ਹਲਕਿਆਂ ਸਮੇਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਵੀ ਚੰਗਾ ਆਧਾਰ ਰੱਖਦੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਖੇਤਰੀ ਪਾਰਟੀ ਹੈ ਅਤੇ ਹਮੇਸ਼ਾ ਪੰਜਾਬ ਦੀ ਤਰੱਕੀ ਤੇ ਭਲਾਈ ਲਈ ਹਿੱਕ ਤਾਣ ਕੇ ਅੱਗੇ ਖੜਦੀ ਰਹੀ ਹੈ | ਇਸ ਮੌਕੇ ਇਨ੍ਹਾਂ ਆਗੂਆਂ ਵਲੋਂ ਸ: ਲੋਧੀਨੰਗਲ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਦੇਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਸ: ਲੋਧੀਨੰਗਲ ਨੂੰ ਵਧਾਈ ਦਿੱਤੀ |