28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਪ੍ਰਸ਼ਾਸਨ ਸਮੇਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲੈ ਕੇ ਪਿੰਡ ਸੀੜਾ ਪਹੁੰਚੇ

ਅਜੀਤ ਡੈਸਕ 18-07-2025

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਅਵਤਾਰ ਸਿੰਘ ਰੰਧਾਵਾ)-ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਲਦੀ ਆ ਰਹੀ ਯੁੱਧ ਨਸ਼ਿਆਂ ਵਿਰੁੱਧ ਲਹਿਰ ਨੂੰ ਲੈ ਕੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਸੀੜਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਪਹੁੰਚੇ | ਇਥੇ ਉਨ੍ਹਾਂ ਨੇ ਡੀ.ਐੱਸ.ਪੀ. ਵਿਪਨ ਕੁਮਾਰ ਸਮੇਤ ਫ਼ਤਹਿਗੜ੍ਹ ਚੂੜੀਆਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਹਾਜ਼ਰੀ ਲਵਾਈ | ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਪਨੂੰ ਨੇ ਕਿਹਾ ਕਿ ਜਿੰਨਾ ਚਿਰ ਯੁੱਧ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿਮ ਨੂੰ 100 ਫ਼ੀਸਦੀ ਸਫ਼ਲਤਾ ਨਹੀਂ ਮਿਲਦੀ, ਇਹ ਲਹਿਰ ਆਪਣੇ ਮਨਸੂਬੇ ਲਈ ਡਟ ਕੇ ਪਹਿਰਾ ਦੇਵੇਗੀ, ਬਸ਼ਰਤੇ ਕਿ ਜਲਦੀ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ | ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਜਾਂ ਨਸ਼ੇ ਦੀ ਅਲਾਮਤ ਨਾਲ ਸੰਬੰਧਿਤ ਵਿਅਕਤੀ ਦੀ ਸਿਫਾਰਿਸ਼ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਦੇ ਚੁੱਲਿਆਂ, ਵਿਹੜਿਆਂ ਅਤੇ ਪਰਿਵਾਰਾਂ ਨੂੰ ਸੁਰੱਖਿਅਤ ਰੱਖਣ ਲਈ ਮੁੱਖ ਫ਼ੈਸਲੇ ਲਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਰੀਬ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚੋਂ 80 ਫ਼ੀਸਦੀ ਤੋਂ ਉੱਪਰ ਨਸ਼ਿਆਂ ਨੂੰ ਠੱਲ੍ਹ ਪੈ ਚੁੱਕੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਜੋ ਨਸ਼ਿਆਂ ਦੀ ਅਲਾਮਤ ਵਿਚ ਫਸ ਚੁੱਕੇ ਹਨ, ਉਨ੍ਹਾਂ ਦਾ ਪੰਜਾਬ ਸਰਕਾਰ ਮੁਫ਼ਤ ਦਾ ਇਲਾਜ ਕਰ ਰਹੀ ਹੈ ਅਤੇ ਹਰ ਤਰ੍ਹਾਂ ਦਾ ਸਰਕਾਰ ਸਹਾਰਾ ਦੇਣ ਲਈ ਤਿਆਰ ਹੈ | ਦੂਜੇ ਪਾਸੇ ਉਨ੍ਹਾਂ ਵਿਕਾਸ ਕਾਰਜਾਂ ਦੀ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਸੀੜਾ ਨੂੰ ਸੁੰਦਰ ਬਣਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਸਹੁੰ ਚੁਕਾਈ ਗਈ | ਇਸ ਮੌਕੇ ਡੀ.ਐੱਸ.ਪੀ. ਵਿਪਨ ਕੁਮਾਰ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਫ਼ੌਜੀ, ਬਲਾਕ ਪ੍ਰਧਾਨ ਹਰਦੀਪ ਸਿੰਘ, ਬੀਬੀ ਦਵਿੰਦਰ ਕੌਰ, ਚੌਕੀ ਇੰਚਾਰਜ ਚਰਨਜੀਤ ਸਿੰਘ, ਓਮ ਪ੍ਰਕਾਸ਼ ਵੀ.ਡੀ.ਓ., ਪੰਚਾਇਤ ਅਫ਼ਸਰ ਪ੍ਰਦੀਪ ਸਿੰਘ, ਦਲਜੀਤ ਸਿੰਘ ਐੱਚ.ਆਈ., ਏ.ਅੱੈਨ.ਐੱਮ. ਮਨਜੀਤ ਕੌਰ, ਸੁਖਜਿੰਦਰ ਸਿੰਘ ਫਾਰਮਾਸਿਸਟ, ਸਰਪੰਚ ਦਵਿੰਦਰ ਕੌਰ, ਅਵਤਾਰ ਸਿੰਘ, ਬਲਵਿੰਦਰ ਸਿੰਘ, ਪਿਆਰਾ ਸਿੰਘ, ਰਵਿੰਦਰ ਸਿੰਘ, ਜਗਤਾਰ ਸਿੰਘ, ਪਾਲ ਸਿੰਘ, ਹਰਜੀਤ ਸਿੰਘ, ਹਰਨੂਰ ਸਿੰਘ, ਕੁਲਦੀਪ ਸਿੰਘ, ਰਣਬੀਰ ਸਿੰਘ, ਰਛਪਾਲ ਸਿੰਘ, ਕੁਲਦੀਪ ਸਿੰਘ, ਦਿਲਬਾਗ ਸਿੰਘ, ਹਰਪਿੰਦਰ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਜੰਟ ਸਿੰਘ, ਜਸਪ੍ਰੀਤ ਸਿੰਘ ਲਵਪ੍ਰੀਤ ਸਿੰਘ, ਜਰਮਨ ਸਿੰਘ, ਬਲਜੀਤ ਸਿੰਘ, ਜਗਪ੍ਰੀਤ ਸਿੰਘ, ਪਲਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਲਾਲੇਨੰਗਲ, ਗੋਲਡਨ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਵਰਗੇ ਨਿਧੜਕ ਆਗੂ ਨੂੰ ਨਹੀਂ ਦਬਾਅ ਸਕਦੀ ਆਪ ਸਰਕਾਰ : ਕਾਂਗਰਸੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।