26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

12.13 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 18-07-2025
ਪਠਾਨਕੋਟ, 17 ਜੁਲਾਈ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ 12.3 ਗ੍ਰਾਮ ਹੈਰੋਇਨ ਸਮੇਤ ਦੋ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਭੜੋਲੀ ਕਲਾਂ ਨੇੜੇ ਆਰਮੀ ਏਰੀਏ ਵਿਚ ਗਸ਼ਤ ਕਰ ਰਹੇ ਸਨ ਕਿ ਇਕ ਸਕੂਟਰੀ 'ਤੇ ਦੋ ਨੌਜਵਾਨ ਸਵਾਰ ਹੋ ਕੇ ਆਏ ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਪਿੱਛੇ ਮੁੜਨ ਲੱਗੇ | ਜਿਸ 'ਤੇ ਪੁਲਿਸ ਵਲੋਂ ਸ਼ੱਕ ਹੋਣ 'ਤੇ ਉਨ੍ਹਾਂ ਦੋਨਾਂ ਨੂੰ ਕਾਬੂ ਕੀਤਾ ਗਿਆ, ਅਤੇ ਸਕੂਟਰੀ ਦੀ ਤਲਾਸ਼ੀ ਦੌਰਾਨ ਸਕੂਟਰੀ ਵਿਚੋਂ 12.13 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਸ਼ੀਆਂ ਦੀ ਪਹਿਚਾਣ ਵਿਸ਼ਾਲ ਸ਼ਰਮਾ ਪੁੱਤਰ ਨਰਦੀਪ ਸ਼ਰਮਾ ਸ਼ਾਸਤਰੀ ਨਗਰ ਪਠਾਨਕੋਟ ਤੇ ਪੰਕਜ ਉਰਫ ਪੰਕੂ ਪੁੱਤਰ ਤਾਰਾ ਚੰਦ ਵਾਸੀ ਤਿਲਕ ਨਗਰ ਪਠਾਨਕੋਟ ਵਜੋਂ ਹੋਈ ਹੈ | ਪੁਲਿਸ ਵਲੋਂ ਦੋਵੇਂ ਦੋਸ਼ੀਆਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਇਕ ਵਿਖੇ ਐਨ.ਡੀ.ਪੀ.ਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 21 ਜੁਲਾਈ ਤੋਂ 1 ਅਗਸਤ ਤੱਕ ਅਗਲੀ ਖ਼ਬਰ ਪਠਾਨਕੋਟ ਵਿਖੇ ਸੱਪਾਂ ਨੇ ਇਕ ਮਹੀਨੇ 'ਚ 24 ਵਿਅਕਤੀਆਂ ਨੂੰ ਡੰਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।