26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 21 ਜੁਲਾਈ ਤੋਂ 1 ਅਗਸਤ ਤੱਕ

ਅਜੀਤ ਡੈਸਕ 18-07-2025
ਪਠਾਨਕੋਟ, 17 ਜੁਲਾਈ (ਵਿਨੋਦ)-ਜ਼ਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ 21 ਜੁਲਾਈ ਤੋਂ 01 ਅਗਸਤ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮਿ੍ਤਸਰ) ਵਿਖੇ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ | ਇਸ ਸਿਖਲਾਈ ਕੋਰਸ ਵਿਚ ਜ਼ਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਭਾਗ ਲੈ ਸਕਦੇ ਹਨ | ਸਿਖਲਾਈ ਦੀ ਫ਼ੀਸ ਜਨਰਲ ਜਾਤੀ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 750 ਰੁਪਏ ਹੈ ਜੋ 21/07/2025 ਨੂੰ ਮੌਕੇ 'ਤੇ ਜਮਾ ਕਰਵਾਈ ਜਾਵੇਗੀ | ਸਿਖਲਾਈ ਉਪਰੰਤ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ, ਜਿਸ ਅਨੁਸਾਰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2, 5, 10 ਅਤੇ 20 ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਕੇ 25 ਫ਼ੀਸਦੀ ਜਨਰਲ ਅਤੇ 33 ਫ਼ੀਸਦੀ ਅ:ਜਾਤੀ ਲਈ ਸਬਸਿਡੀ ਪ੍ਰਾਪਤ ਕਰ ਸਕਣਗੇ | ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਠਾਨਕੋਟ ਵਿਖੇ ਟਰੇਨਿੰਗ ਲੈਣ ਦੇ ਚਾਹਵਾਨ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਪੈਨ ਕਾਰਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ, ਦੂਜੀ ਮੰਜ਼ਿਲ, ਕਮਰਾ ਨੰ: 345-ਏ ਵਿਖੇ ਫਾਰਮ ਜਮਾ ਕਰਵਾ ਸਕਦੇ ਹਨ |
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਨੇ ਟੀਮ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ, ਫ਼ਸਲਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ 12.13 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।