26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮੁੱਖ ਖੇਤੀਬਾੜੀ ਅਫ਼ਸਰ ਨੇ ਟੀਮ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ, ਫ਼ਸਲਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 18-07-2025
ਪਠਾਨਕੋਟ, 17 ਜੁਲਾਈ (ਵਿਨੋਦ)-ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ: ਜਗੀਰ ਸਿੰਘ ਵਲੋਂ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਦਾ ਨਿਰੀਖਣ ਗਿਆ ਅਤੇ ਝੋਨੇ ਦੀ ਫ਼ਸਲ ਤੇ ਆਈ ਮਧਰੇ ਬੂਟਿਆਂ ਸਮੱਸਿਆ, ਡੀ.ਐੱਸ.ਆਰ ਅਤੇ ਮੱਕੀ ਕਾਸ਼ਤ ਸਬੰਧੀ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਡਾ: ਜਗੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦਾ ਲਗਾਤਾਰ ਨਿਰੀਖਣ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਝੋਨੇ ਦੀ ਫ਼ਸਲ 'ਤੇ ਟਿੱਡਿਆਂ ਦਾ ਹਮਲਾ ਹੋਣ ਦੀ ਸੂਰਤ ਵਿਚ ਆਪਣੇ ਬਲਾਕ ਦੇ ਖੇਤੀਬਾੜੀ ਅਧਿਕਾਰੀਆਂ/ਕਰਮਚਾਰੀਆਂ/ਕੇ.ਵੀ.ਕੇ ਦੇ ਫ਼ਸਲ ਵਿਗਿਆਨੀਆਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਵਲੋਂ ਸਿਫ਼ਾਰਿਸ਼ ਕੀਤੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਜਾਵੇ | ਮੁੱਖ ਖੇਤੀਬਾੜੀ ਅਫ਼ਸਰ ਵਲੋਂ ਸਮੂਹ ਬਲਾਕ ਅਫ਼ਸਰ/ਸਬੰਧਿਤ ਇੰਚਾਰਜ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਫ਼ਸਲ ਉੱਪਰ ਆਪਣੇ ਸਟਾਫ਼ ਰਾਹੀ ਹਰੇਕ ਪਿੰਡ ਵਿਚ ਨਿਰੰਤਰ ਨਿਗਰਾਨੀ ਰੱਖੀ ਜਾਵੇ | ਉਨ੍ਹਾਂ ਦੱਸਿਆ ਕਿ ਸਮੂਹ ਕੀਟਨਾਸ਼ਕ ਡੀਲਰਾਂ ਨੂੰ ਹਦਾਇਤ ਕਰ ਦਿੱਤੀ ਕਿ ਆਪਣੀ ਮਰਜ਼ੀ ਨਾਲ ਉਹ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੀ ਸਪਰੇਅ ਨਾ ਕਰਵਾਉਣ ਅਤੇ ਯੂਨੀਵਰਸਿਟੀ ਵਲੋਂ ਸਿਫ਼ਾਰਿਸ਼ ਕੀਤੀਆਂ ਦਵਾਈਆਂ ਜਿਵੇਂ 120 ਗ੍ਰਾਮ ਚੈੱਸ 50 ਡਬਲਯੂ ਜੀ (ਪਾਈਮੈਟਰੋਜ਼ਿਨ) ਜਾਂ 80 ਗ੍ਰਾਮ ਓਸ਼ੀਨ/ ਟੋਕਨ/ ਡੋਮਿਨੇਂਟ 20 ਐੱਸ ਜੀ (ਡਾਇਨੋਟੈਫੂਰਾਨ) ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 800 ਮਿਲੀਲਿਟਰ ਏਕਾਲਕਸ/ ਕੁਇਨਗਾਰਡ/ਕੁਇਨਲਮਾਸ 25 ਈ.ਸੀ (ਕੁਇਨਲਫਾਸ) ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਪ੍ਰਤੀ ਏਕੜ ਦੇ ਹਿਸਾਬ ਨਾਲ ਬੂਟਿਆਂ ਦੇ ਮੁੱਢਾਂ ਵੱਲ ਸਪਰੇਅ ਕੀਤੀ ਜਾਵੇ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਅਸ਼ੋਕ ਕੁਮਾਰ ਬਣੇ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਦੀਪ ਮਹਿਰਾ ਬਣੇ ਜ਼ਿਲ੍ਹਾ ਮੀਡੀਆ ਸਕੱਤਰ ਅਗਲੀ ਖ਼ਬਰ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 21 ਜੁਲਾਈ ਤੋਂ 1 ਅਗਸਤ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।