ਪਠਾਨਕੋਟ, 17 ਜੁਲਾਈ (ਸੰਧੂ)-ਆਮ ਆਦਮੀ ਪਾਰਟੀ ਨੇ ਟਰਾਂਸਪੋਰਟ ਵਿੰਗ ਦੇ ਹਲਕਾ ਕੋਆਰਡੀਨੇਟਰ ਅਸ਼ੋਕ ਕੁਮਾਰ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਯੂਥ ਆਗੂ ਦੀਪ ਮਹਿਰਾ ਨੂੰ ਸਕੱਤਰ ਜ਼ਿਲ੍ਹਾ ਮੀਡੀਆ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਅੱਜ ਪਟੇਲ ਚੌਕ ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਉਨ੍ਹਾਂ ਨੂੰ ਹਾਰ ਪਾ ਕੇ ਵਧਾਈ ਦਿੱਤੀ | ਅਸ਼ੋਕ ਕੁਮਾਰ ਅਤੇ ਦੀਪ ਮਹਿਰਾ ਨੇ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਵਫ਼ਾਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਖ਼ਤ ਮਿਹਨਤ ਕਰਨਗੇ ਅਤੇ ਪਾਰਟੀ ਦੇ ਅਕਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ | ਉਨ੍ਹਾਂ ਨਿਯੁਕਤੀ ਲਈ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ | ਉਨ੍ਹਾਂ ਆਪ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਨੌਜਵਾਨ ਦੇਸ਼ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਜੇਕਰ ਉਨ੍ਹਾਂ ਨੂੰ ਸਹੀ ਮਾਰਗ ਦਰਸ਼ਨ, ਪਲੇਟਫ਼ਾਰਮ ਤੇ ਸਮਰਥਨ ਮਿਲਦਾ ਹੈ ਤਾਂ ਉਹ ਨਾ ਸਿਰਫ਼ ਆਪਣੇ ਜੀਵਨ ਨੂੰ ਬਿਹਤਰ ਬਣਾ ਸਕਦੇ ਹਨ, ਸਗੋਂ ਸਮਾਜ ਅਤੇ ਸੂਬੇ ਦੇ ਵਿਕਾਸ ਵਿਚ ਵੱਡੀ ਭੂਮਿਕਾ ਨਿਭਾਅ ਸਕਦੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਨੌਜਵਾਨਾਂ ਦੀ ਹਰ ਜ਼ਰੂਰਤ ਅਤੇ ਸਮੱਸਿਆ ਨੂੰ ਜ਼ਿੰਮੇਵਾਰੀ ਨਾਲ ਸਰਕਾਰ ਤੱਕ ਪਹੁੰਚਾਉਣਗੇ ਅਤੇ ਇਕ ਮਜ਼ਬੂਤ ਨੌਜਵਾਨ ਪੰਜਾਬ ਬਣਾਉਣ ਲਈ ਹਮੇਸ਼ਾ ਤਿਆਰ ਰਹਿਣਗੇ | ਇਸ ਮੌਕੇ ਵਿਸ਼ਵ ਕੀਰਤੀ ਸ਼ਰਮਾ, ਜ਼ਿਲ੍ਹਾ ਯੂਥ ਪ੍ਰਧਾਨ ਅਭੀ ਸ਼ਰਮਾ, ਸੂਰਜ, ਦੀਪਕ ਆਦਿ ਮੌਜੂਦ ਸਨ |