26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜ਼ਿਲ੍ਹੇ ਵਿਚ ਡੇਂਗੂ ਦੇ ਮਾਮਲੇ ਸਾਹਮਣੇ ਆਉਂਦੇ ਹੀ ਸਿਹਤ ਵਿਭਾਗ ਹੋਇਆ ਚੌਕਸ

ਅਜੀਤ ਡੈਸਕ 18-07-2025
ਘਰੋਟਾ, 17 ਜੁਲਾਈ (ਸੰਜੀਵ ਗੁਪਤਾ)-ਜ਼ਿਲ੍ਹੇ ਵਿਚ ਡੇਂਗੂ ਦੇ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ | ਇਸ ਤਹਿਤ ਸਿਹਤ ਵਿਭਾਗ ਨੇ ਬਲਾਕ ਘਰੋਟਾ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ | ਪਿਛਲੇ ਸਾਲ ਘਰੋਟਾ ਖੇਤਰ ਵਿਚ ਸੈਂਕੜੇ ਲੋਕ ਡੇਂਗੂ ਪਾਜ਼ੀਟਿਵ ਪਾਏ ਗਏ ਸਨ, ਜਿਸ ਕਾਰਨ ਇਸ ਖੇਤਰ ਨੂੰ ਹੌਟ ਸਪਾਟ ਘੋਸ਼ਿਤ ਕੀਤਾ ਸੀ | ਡੇਂਗੂ ਦਾ ਮੌਸਮ ਨੇੜੇ ਆ ਰਿਹਾ ਦੇਖ ਕੇ ਸਿਹਤ ਵਿਭਾਗ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਅ ਦੱਸਣੇ ਸ਼ੁਰੂ ਕਰ ਦਿੱਤੇ ਹਨ ਤੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ: ਰਜਨੀਸ਼ ਕੁਮਾਰ ਨੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਿਰ ਇਲਾਜ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਤੇ ਜੋੜਾਂ ਵਿਚ ਦਰਦ, ਚਮੜੀ 'ਤੇ ਧੱਫੜ ਡੇਂਗੂ ਦੇ ਲੱਛਣ ਹਨ, ਜਿਸ ਤੋਂ ਬਚਣ ਲਈ ਘਰ ਦੇ ਅੰਦਰ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਬਰਤਨ ਤੇ ਕੂਲਰ ਸਾਫ਼ ਕਰੋ, ਪੂਰੀਆਂ ਬਾਂਹਾਂ ਵਾਲੇ ਕੱਪੜੇ ਪਾਓ | ਉਨ੍ਹਾਂ ਕਿਹਾ ਕਿ ਜੇਕਰ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ 'ਚੋਂ ਟੈੱਸਟ ਕਰਵਾ ਕੇ ਇਲਾਜ ਸ਼ੁਰੂ ਕੀਤਾ ਜਾਵੇ |
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 107ਵੇਂ ਦਿਨ ਵਿਚ ਦਾਖ਼ਲ ਅਗਲੀ ਖ਼ਬਰ ਅਮਿਤ ਵਿਜ ਨੇ ਗੰਭੀਰ ਸਿਹਤ ਤੇ ਵਿੱਤੀ ਸੰਕਟ ਵਿਚਕਾਰ ਆਮ ਆਦਮੀ ਕਲੀਨਿਕਾਂ ਨੂੰ ਚਲਾਉਣ 'ਤੇ ਜਤਾਈ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।