25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਕਾਰੀ ਪ੍ਰਾਇਮਰੀ ਸਕੂਲ ਨਲੰੂਗਾ ਵਿਖੇ ਪਹੁੰਚਣ 'ਤੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 18-07-2025
ਪਠਾਨਕੋਟ, 17 ਜੁਲਾਈ (ਸੰਧੂ)-ਸ੍ਰੀ ਸੁਖੀ ਬਾਠ ਜੀ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਅਤੇ ਓਾਕਾਰ ਸਿੰਘ ਤੇਜੇ ਪ੍ਰੋਜੈਕਟ ਇੰਚਾਰਜ ਨਵੀਆਂ ਕਲਮਾਂ ਨਵੀਂ ਉਡਾਨ ਵਲੋਂ ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਕਰਵਾਏ ਗਏ ਇਕ ਰੋਜ਼ਾ ਬਾਲ ਉਤਸਵ ਵਿਚ ਪਠਾਨਕੋਟ ਜ਼ਿਲ੍ਹੇ ਦੀ ਦੂਜੀ ਕਿਤਾਬ ਲੋਕ ਅਰਪਣ ਕੀਤੀ ਗਈ | ਇਸ ਸਮਾਗਮ ਵਿਚ ਭਾਗ ਲੈਣ ਤੋਂ ਬਾਅਦ ਸਕੂਲ ਪਹੁੰਚਣ 'ਤੇ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਅਤੇ ਸਕੂਲ ਵਲੋਂ ਪੰਜਾਬੀ ਮਾਂ ਬੋਲੀ ਨਾਲ ਜੁੜਨ ਵਾਲੇ ਬੱਚੇ ਅਤੇ ਉਨ੍ਹਾਂ ਦੇ ਗਾਈਡ ਅਧਿਆਪਕ ਰਾਜੀਵ ਕਾਂਡਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਗੱਲ ਕਰਦੇ ਹੋਏ ਇਸ ਪ੍ਰੋਜੈਕਟ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਇਹ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਬੱਚਿਆਂ ਦਾ ਆਪਣਾ ਪ੍ਰੋਜੈਕਟ ਹੈ | ਜਿਸ ਵਿਚ ਬੱਚੇ ਆਪਣੀਆਂ ਮੌਲਿਕ ਰਚਨਾਵਾਂ ਪੇਸ਼ ਕਰਦੇ ਹਨ, ਜਿਨ੍ਹਾਂ ਨੂੰ ਪੰਜਾਬ ਭਵਨ ਸਰੀ ਕੈਨੇਡਾ ਵਲੋਂ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ ਤੇ ਹੁਣ ਤੱਕ ਲਗਪਗ 6000 ਬੱਚਿਆਂ ਦੀਆਂ ਰਚਨਾਵਾਂ ਛਾਪੀਆਂ ਜਾ ਚੁੱਕੀਆਂ ਹਨ | ਸਕੂਲ ਮੁਖੀ ਰਾਜੀਵ ਕਾਂਡਾ ਨੇ ਕਿਹਾ ਕਿ ਉਹ ਰਾਜੇਸ਼ਵਰ ਸਲਾਰੀਆ ਦੇ ਬਹੁਤ ਸ਼ੁਕਰਗੁਜ਼ਾਰ ਹਨ, ਜਿਨ੍ਹਾਂ ਵਲੋਂ ਬੱਚਿਆਂ ਨੂੰ ਮਾਂ ਬੋਲੀ ਨਾਲ ਜੁੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸਮੇਂ ਕੁਝ ਵਿਦਿਆਰਥੀਆਂ ਨੇ ਆਪਣੀਆਂ ਲਿਖੀਆਂ ਰਚਨਾਵਾਂ ਵੀ ਪੇਸ਼ ਕੀਤੀਆਂ | ਇਸ ਮੌਕੇ ਸਪੈਸ਼ਲ ਬੱਚਿਆਂ ਦੇ ਇੰਚਾਰਜ ਡਾ: ਮਨਦੀਪ ਸ਼ਰਮਾ ਅਤੇ ਸਵਿਤਾ ਕੁਮਾਰੀ ਨੇ ਵੀ ਬੱਚਿਆਂ ਦੀਆਂ ਕਾਰਗੁਜ਼ਾਰੀ 'ਤੇ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਪ੍ਰੋਜੈਕਟ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸ਼ਿਮਲਾ ਪਹਾੜੀ ਦੇ ਅਵਾਰਾਗਰਦੀ ਕਰਨ ਵਾਲੇ ਪੁਲਿਸ ਨੇ ਚੁੱਕੇ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਕਬੱਡੀ ਟੀਮ ਨੇ ਸੀ.ਬੀ.ਐਸ.ਈ. ਕਲੱਸਟਰ ਕਬੱਡੀ ਟੂਰਨਾਮੈਂਟ 'ਚ ਕਾਂਸੇ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।