25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੇ ਮਨਾਇਆ ਕਾਲਾ ਦਿਵਸ

ਅਜੀਤ ਡੈਸਕ 18-07-2025
ਮਾਧੋਪੁਰ, 17 ਜੁਲਾਈ (ਮਹਿਰਾ)-ਜ਼ਿਲ੍ਹਾ ਪਠਾਨਕੋਟ ਭਰ ਦੇ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਸੱਦੇ 'ਤੇ 17 ਜੁਲਾਈ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਅਧੂਰੇ ਪੇਅ ਸਕੇਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਇਸ ਮੌਕੇ ਮਾਸਟਰ ਰਵੀ ਕੁਮਾਰ, ਇੰਦਰਜੀਤ, ਮੈਡਮ ਊਸ਼ਾ ਅਤੇ ਮੈਡਮ ਲਕਸ਼ਮੀ ਦੇਵੀ ਨੇ ਕਿਹਾ ਕਿ ਪਿਛਲੀ ਸਰਕਾਰ ਵਲੋਂ ਇਹ ਮਾਰੂ ਨੋਟੀਫ਼ਿਕੇਸ਼ਨ 17 ਜੁਲਾਈ 2020 ਨੂੰ ਲਾਗੂ ਕੀਤਾ | ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਮਾਰੂ ਨੋਟੀਫ਼ਿਕੇਸ਼ਨ ਦਾ ਵਿਰੋਧ ਕੀਤਾ ਸੀ ਤੇ ਸੱਤਾ ਵਿਚ ਆਉਣ 'ਤੇ ਪਹਿਲਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਤੇ ਪਰਖਕਾਲ ਦਾ ਸਮਾਂ ਘੱਟ ਕਰਨ ਦੀ ਗਰੰਟੀ ਵੀ ਦਿੱਤੀ ਸੀ ਜੋ ਕਿ 3 ਸਾਲ ਪੂਰੇ ਹੋਣ ਤੱਕ ਵੀ ਪੂਰੀ ਨਹੀਂ ਕੀਤੀ ਗਈ | ਇਸ ਤੋਂ ਇਲਾਵਾ ਸੂਬਾ ਕਮੇਟੀ ਨੇ ਸਰਕਾਰ, ਹਾਈਕੋਰਟ ਤੇ ਸੁਪਰੀਮ ਕੋਰਟ ਦੇ ਹੁਣ ਤੱਕ ਵੱਖ ਵੱਖ ਵਿਭਾਗਾਂ ਵਿਚ ਮੁਲਾਜ਼ਮਾਂ ਦੇ ਹੱਕ ਵਿਚ ਆਏ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ ਡਿਊਟੀ ਕਰਦਿਆਂ ਹੁਣ ਤੱਕ ਦਾ ਮੁਲਾਜ਼ਮਾਂ ਦਾ ਇਹ ਸਭ ਤੋਂ ਵੱਡਾ ਤੇ ਸਫਲ ਪ੍ਰੋਗਰਾਮ ਸਰਕਾਰ ਵਿਰੁੱਧ ਹੈ ਜਿਸ ਤੋਂ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਜੇਕਰ ਵੱਖ ਵੱਖ ਵਿਭਾਗਾਂ ਦੇ ਸਮੂਹ ਮੁਲਾਜ਼ਮਾਂ 'ਤੇ ਪੰਜਾਬ ਪੇਅ ਸਕੇਲ ਬਹਾਲ ਨਹੀਂ ਹੁੰਦੇ ਤਾਂ ਇਸ ਦਾ ਆਉਣ ਵਾਲ਼ੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਕਿੰਨਾ ਵੱਡਾ ਨੁਕਸਾਨ ਹੋਵੇਗਾ | ਆਗੂਆਂ ਨੇ ਸਪਸ਼ਟ ਕੀਤਾ ਕਿ ਇਸ ਐਕਸ਼ਨ ਤੋਂ ਬਾਅਦ ਅਗਸਤ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਮੁਲਾਜ਼ਮ ਸ਼ਿਰਕਤ ਕਰਨਗੇ |
ਪਿਛਲੀ ਖ਼ਬਰ ਰਾਸ਼ਟਰੀ ਪੈਰਾ ਉਲੰਪਿਕ ਖੇਡਾਂ ਲਈ ਜ਼ਿਲ੍ਹਾ ਪਠਾਨਕੋਟ ਦੇ ਵਿਸ਼ੇਸ਼ ਖਿਡਾਰੀ ਸਲੀਮ ਦੀ ਹੋਈ ਚੋਣ ਅਗਲੀ ਖ਼ਬਰ ਭਾਜਪਾ ਦੇ ਸੇਵਾਦਾਰ ਆ ਗਏ ਨੇ ਤੁਹਾਡੇ ਦੁਆਰ ਤਹਿਤ ਲੱਗਿਆ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।